Wednesday, June 24, 2026

ਜਿਲ੍ਹੇ ਵਿਚ ਖਾਦਾਂ ਅਤੇ ਦਵਾਈਆਂ ਦੇ 16 ਨਮੂਨੇ ਫੇਲ੍ਹ – ਛੀਨਾ

ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਬੱਚਤ ਭਵਨ ਦੇ ਮੀਟਿੰਗ ਹਾਲ ਵਿਖੇ ਖੇਤੀਬਾੜੀ ਉਤਪਾਦਨ ਕਮੇਟੀ ਦੀ ਹੋਈ ਮੀਟਿੰਗ PPNJ1812201908ਵਿੱਚ ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ, ਬਾਜ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ, ਚਰਨਜੀਤ ਸਿੰਘ ਐਕਸੀਅਨ, ਹਰਵਿੰਦਰ ਕੌਰ ਤੇ ਗੁਰਵੇਲ ਸਿੰਘ ਅਗਾਂਹਵਧੂ ਕਿਸਾਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
           ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਤੀਬਾੜੀ ਵਿਭਾਗ ਨੂੰ ਕੁਆਲਟੀ ਕੰਟਰੋਲ ਅਧੀਨ ਕਿਸਾਨਾਂ ਨੂੰ ਮਿਆਰੀ ਖਾਦਾਂ, ਕੀੜੇਮਾਰ ਦਵਾਈਆਂ ਅਤੇ ਬੀਜ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ, ਜਿਸ ਤਹਿਤ ਛੀਨਾ ਨੇ ਦੱਸਿਆ ਕਿ ਉਕਤ ਮਨੋਰਥ ਦੀ ਪੂਰਤੀ ਲਈ ਨਵੰਬਰ 2019 ਤੱਕ 189 ਖਾਦਾਂ, 14 ਜੈਵਿਕ ਖਾਦ, 200 ਬੀਜ ਐਕਟ, 250 ਬੀਜ ਸਰਵਿਸ ਅਤੇ ਦਵਾਈਆਂ ਦੇ 160 ਸੈਂਪਲ ਲੈ ਕੇ ਲੈਬਾਰਟਰੀਆਂ ਨੂੰ ਭੇਜੇ ਗਏ ਸਨ, ਜਿਨਾਂ੍ਹ ਵਿਚੋ ਬੀਜ ਐਕਟ ਦੇ 9, ਕੈਮੀਕਲ ਖਾਦ ਦੇ 2, ਬਾਇਓ ਖਾਦ ਦੇ 2 ਅਤੇ ਕੀੜੇਮਾਰ ਦਵਾਈਆਂ ਦੇ 3 ਸੈਪਲ ਫੇਲ ਪਾਏ ਗਏ ਹਨ।ਸਾਰੰਗਲ ਨੇ ਉਕਤ ਫੇਲ੍ਹ ਨਮੂਨਿਆਂ ਦੇ ਮਾਲਕਾਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply