ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮਿ੍ਤਸਰ ਡਾ. ਸੁਖਚੈਨ ਸਿੰਘ ਗਿੱਲ ਆਈ.ਪੀ.ਐਸ, ਸਰਤਾਜ ਸਿੰਘ ਚਾਹਲ ਆਈ.ਪੀ.ਐਸ ਏ.ਡੀ.ਸੀ.ਪੀ ਹੈਡਕੁਆਟਰ ਦੇ ਨਿਰਦੇਸ਼ਾਂ ਅਨੁਸਾਰ ਸੰਤ ਸਿੰਘ ਸੁੱਖਾ ਸਿੰਘ (ਫੋਰ.ਐਸ) ਮਾਡਰਨ ਸਕੂਲ ਵਿਖੇ ਔਰਤਾਂ ਦੀ ਸੁਰੱਖਿਆ, ਟ੍ਰੈਫਿਕ ਨਿਯਮਾਂ, ਨਸ਼ਿਆਂ ਦੀ ਬੁਰਾਈ ਅਤੇ ਐਕਸੀਡੈਂਟਾਂ ਤੋ ਬਚਣ ਸਬੰਧੀ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ ਸਾਂਝ ਕੇਂਦਰ ਦੱਖਣੀ, ਇੰਸਪੈਕਟਰ ਪ੍ਰਸ਼ੋਤਮ ਸਿੰਘ ਇੰਚਾਰਜ ਸਾਂਝ ਕੇਂਦਰ ਪੂਰਬੀ ਹਾਜਰ ਸਨ।ਇੰਸਪੈਕਟਰ ਪਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸਾਂਝ ਕੇਂਦਰ ਵਿੱਚ ਦਿੱਤੀਆਂ ਜਾਣ ਵਾਲੀਆਂ 43 ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਨਸ਼ਿਆਂ ਦੀਆਂ ਬੁਰਾਈਆਂ ਪ੍ਰਤੀ ਜਾਗਰੂਕ ਕੀਤਾ, ਅੋਰਤਾਂ ਅਤੇ ਬੱਚਿਆ ਦੀ ਸੁਰੱਖਿਆ (ਸ਼ਕਤੀ ਐਪ) ਸਬੰਧੀ ਅਤੇ ਪੰਜਾਬ ਪੁਲਿਸ ਵੱਲੋ ਔਰਤਾਂ ਨੂੰ ਰਾਤ ਸਮੇਂ ਪਿਕ ਐਂਡ ਡਰਾਪ ਸਰਵਿਸ ਸਬੰਧੀ, ਚਾਇਨਾ ਡੋਰ ਦੀ ਵਰਤੋ ਨਾ ਕਰਨ, ਹਿਊਮਨ ਟਰੈਫਕਿੰਗ ਜਾਅਲੀ ਏਜੰਟਾ ਤੋ ਸੁਚੇਤ ਰਹਿਣ ਅਤੇ ਸਹੀ ਤਰੀਕੇ ਨਾਲ ਵਿਦੇਸ਼ ਜਾਣ ਬਾਰੇ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ, ਐਕਸੀਡੈਂਟ ਕਿਵੇ ਹੁੰਦੇ ਹਨ ਅਤੇ ਇਹਨਾਂ ਤੋ ਕਿਵੇਂ ਬਚਿਆ ਜਾ ਸਕਦਾ ਹੈ, ਨਵੇਂ ਜਾਰੀ ਹੋਏ ਮੋਟਰ ਵਹੀਕਲ ਐਕਟ ਅਤੇ ਨਵੇਂ ਜਾਰੀ ਹੋਏ ਐਮਰਜੈਂਸੀ ਨੰਬਰ 112 ਸਬੰਧੀ ਜਾਣਕਾਰੀ ਦਿੱਤੀ।
ਰਾਜੇਸ਼ ਸ਼ਰਮਾ ਡਿਪਟੀ ਡੀ.ਈ.ੳ ਅੰਮ੍ਰਿਤਸਰ ਨੇ ਬੱਚਿਆ ਨੂੰ ਵਾਤਾਵਰਨ ਅਤੇ ਪਾਣੀ ਦੀ ਸਾਂਭ ਸੰਭਾਲ ਕਰਨ ਅਤੇ ਹੋਰ ਸਮਾਜਿਕ ਬੁਰਾਈਆ ਤੋ ਬਚਣ ਬਾਰੇ ਕਿਹਾ।ਸਕੂਲ ਦੇ ਡਾਇਰੈਕਟਰ ਜਗਦੀਸ਼ ਸਿੰਘ ਅਤੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਨੇ ਆਪਣੇ ਬਹੁਮੁੱਲੇ ਵਿਚਾਰ ਪੇਸ਼ ਕੀਤੇ ਅਤੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …