ਕਪੂਰਥਲਾ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕਪੂਰਥਲਾ ਦਾ 22ਵਾਂ ਸਾਲਾਨਾ ਜਗਦੀਸ਼ ਸਿੰਘ ਮੈਮੋਰੀਅਲ
ਸਾਲਾਨਾ ਇਨਾਮ ਵੰਡ ਸਮਾਗਮ ਅੱਜ ਕਰਵਾਇਆ ਜਾ ਰਿਹਾ ਹੈ।ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬਲਵੰਤ ਸਿੰਘ ਵਾਲੀਆ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਹਰਜੀਤ ਸਿੰਘ ਦੀਵਾਨ ਕਰਨਗੇ ਜਦਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਮੱਸਾ ਸਿੰਘ ਸਿੱਧੂ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਗੁਰਭਜਨ ਸਿੰਘ ਲਾਸਾਨੀ ਗੈਸਟ ਆਫ਼ ਆਨਰ ਜਦਕਿ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਿਕਰਮਜੀਤ ਸਿੰਘ ਅਤੇ ਗੁਰਸ਼ਰਨ ਸਿੰਘ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਪਿ੍ਰੰਸੀਪਲ ਡਾ. ਤਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media