Wednesday, September 23, 2026

ਪੀ.ਐਂਡ.ਟੀ ਪੈਨਸ਼ਨਰਜ਼ ਐਸੋਸੀਏਸ਼ਨ ਨੇ ਮਨਾਇਆ ਸਾਲਾਨਾ ਸਮਾਗਮ

ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਪੀ.ਐਂਡ.ਟੀ ਆਡਿਟ ਐਂਡ ਅਕਾੳੂਂਟਸ ਐਂਡ ਅਦਰ ਸੈਂਟਰਲ ਗੌਰਮਿੰਟ ਪੈਨਸ਼ਰਨਰਜ਼ ਐਸੋਸੀਏਸ਼ਨ ਦਾ PPNJ1912201902ਸਾਲਾਨਾ ਸਮਾਗਮ ਅਸ਼ੋਕ ਕੁਮਾਰ ਬੱਤਰਾ ਦੀ ਪ੍ਰਧਾਨਗੀ ਹੇਠ ਸਥਾਨਕ ਰੈੱਡ ਕਰਾਸ ਭਵਨ ਵਿਖੇ ਮਨਾਇਆ ਗਿਆ।ਉੱਜਲ ਸਿੰਘ ਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਪਿੰਕੀ ਤਲਵਾੜ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਸਭਨਾਂ ਨੂੰ ਮੁਬਾਰਕਬਾਦ ਦਿੱਤੀ।ਸਮਾਗਮ ਵਿਚ ਐਸੋਸੀਏਸ਼ਨ ਦੇ ਸਮੂਹ ਮੈਂਬਰ ਪੂਰੇ ਜੋਸ਼ੋ-ਖਰੋਸ਼ ਅਤੇ ਉਤਸ਼ਾਹ ਨਾਲ ਸ਼ਾਮਿਲ ਹੋਏ।ਐਸੋਸੀਏਸ਼ਨ ਦੀ ਸਾਲਾਨਾ ਰਿਪੋਰਟ ਪੜ੍ਹੀ ਗਈ ਅਤੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।ਸੱਭਿਆਚਾਰਕ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ।ਇਸ ਮੌਕੇ 70 ਸਾਲ ਦੀ ਉਮਰ ਪੂਰੀ ਕਰ ਚੁੱਕੇ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply