ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਦੀ ਪ੍ਰਧਾਨਗੀ
ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ, ਜਿਸ ਦੌਰਾਨ ਟ੍ਰੈਫਿਕ ਸਮੱਸਿਆ ਦੇ ਹੱਲ ਅਤੇ ਹਾਦਸਿਆਂ ਤੋਂ ਬਚਾਅ ਲਈ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।ਰਾਹੁਲ ਚਾਬਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਫ ਸਕੂਲ ਵਾਹਨ ਸਕੀਮ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਧੁੰਦ ਦੇ ਦਿਨਾਂ ਵਿਚ ਸੁਰੱਖਿਅਤ ਆਵਾਜਾਈ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਵਾਹਨਾਂ ’ਤੇ ਰਿਫਲੈਕਟਰ ਲਗਾਉਣੇ ਯਕੀਨੀ ਬਣਾਏ ਜਾਣ। ਇਸੇ ਤਰ੍ਹਾਂ ਅਵਾਰਾ ਪਸ਼ੂਆਂ ਕਾਰਨ ਆਵਾਜਾਈ ਵਿਚ ਪੈਂਦੇ ਵਿਘਨ ਅਤੇ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਕਮੇਟੀ ਮੈਂਬਰਾਂ ਦੇ ਸੁਝਾਅ ਲਏ ਗਏ।ਸੜਕਾਂ ’ਤੇ ਨਾਜਾਇਜ਼ ਕਬਜ਼ੇ ਹਟਾਉਣ ਅਤੇ ਟੁੱਟੀਆਂ ਸੜਕਾਂ ਦੀ ਮੁਰੰਮਤ ਲਈ ਨਗਰ ਨਿਗਮ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।ਚਾਬਾ ਨੇ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਇਸ ਸਬੰਧੀ ਸਕੂਲਾਂ-ਕਾਲਜਾਂ ਵਿਚ ਜਾਗਰੂਕਤਾ ਕੈਂਪ ਲਗਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਬਾਜ਼ਾਰਾਂ ਵਿਚ ਕੀਤੀ ਜਾਣ ਵਾਲੀ ਗ਼ਲਤ ਪਾਰਕਿੰਗ ਨੂੰ ਕੰਟਰੋਲ ਕਰਨ ਲਈ ਢੁਕਵੇਂ ਕਦਮ ਚੁੱਕੇ ਜਾਣ।
ਇਸ ਮੌਕੇ ਐਸ.ਡੀ.ਐਮ ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੱਸਾ ਸਿੰਘ ਸਿੱਧੂ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਈ.ਓ ਆਦਰਸ਼ ਕੁਮਾਰ ਸ਼ਰਮਾ, ਐਸ.ਆਈ ਟ੍ਰੈਫਿਕ ਸਿੰਘ, ਡਾ. ਰਾਜੀਵ ਭਗਤ, ਐਡਵੋਕੇਟ ਚੰਦਨ ਪੁਰੀ, ਅਮਨਦੀਪ ਸਿੰਘ ਤੇ ਹੋਰ ਹਾਜ਼ਰ ਸਨ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media