ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ਼ਹਿਰ ਵਾਸੀਆਂ ਨੂੰ ਅਮਰੁਤ ਪ੍ਰਾਜਕੈਟ ਤਹਿਤ ਪੀਣ ਵਾਲਾ ਸਵੱਛ ਪਾਣੀ ਮੁਹੱਈਆ ਕਰਵਾਉਣ ਦੇ
ਉਦੇਸ਼ ਨਾਲ ਨਵੀਂਆਂ ਪਾਇਪ ਲਾਈਨਾਂ ਵਿਛਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 69 ਅਧੀਨ ਪੈਂਦੇ ਇਲਾਕੇ ਅੰਨਗੜ੍ਹ ਵਿਖੇ ਅੰਮ੍ਰਿਤ ਪ੍ਰਾਜੈਕਟ ਤਹਿਤ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਇਪਾਂ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋ ਜਾਵੇਗੀ ਅਤੇ ਲੋਕਾਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਹੋਵੇਗਾ। ਮੇਅਰ ਕਰਮਜੀਤ ਸਿੰਘ ਰਿੰਟੂ ਨਗਰ ਨਿਗਮ ਨੇ ਦੱਸਿਆ ਕਿ ਅਮਰੁਤ ਪ੍ਰਾਜੈਕਟ ਤਹਿਤ ਸ਼ਹਿਰ ਦੀਆਂ 85 ਵਾਰਡਾਂ ਵਿੱਚ ਲੋਕਾਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਹੋਵੇਗਾ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ ਤੇ ਸ੍ਰੀਮਤੀ ਰੀਨਾ ਚੋਪੜਾ, ਪਰਮਜੀਤ ਚੋਪੜਾ, ਅਸ਼ਵਨੀ ਪੱਪੂ, ਇੰਦਰ ਖੰਨਾ, ਜਸਬੀਰ ਸਿੰਘ, ਅਸ਼ੋਕ ਸਿੰਘ ਲੱਧੜ, ਰਾਜਪਾਲ ਸਹੋਤਾ, ਬਿੱਟੂ ਕੋਚ ਤੋਂ ਇਲਾਵਾ ਕਾਫੀ ਗਿਣਤੀ ‘ਚ ਇਲਾਕਾ ਵਾਸੀ ਹਾਜਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media