ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਕਾਲਜ ਰਘਬੀ ਚੈਂਪੀਅਨਸ਼ਿਪ ਸ਼ੁਰੂ
ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਨਾਨਕ ਦੇਵ ਯੂਨੀਵਰਸਿਟੀ ਅੰਤਰ ਕਾਲਜ ਕਰਾਟੇ ਵਿਚ ਲੜਕੀਆਂ ਦੇ ਮੁਕਾਬਲੇ ਤੋਂ ਬਾਅਦ ਹੋਏ ਲੜਕਿਆਂ ਦੇ ਮੁਕਾਬਲੇ ਵਿਚ ਸਥਾਨਕ ਖਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਕਾਲਜ ਕਰਾਟੇ ਪੁਰਸ਼ ਚੈਂਪੀਅਨਸ਼ਿਪ ਜਿਤ ਲਈ। ਇਸ ਮੌਕੇ ਯੂਨੀਵਰਸਿਟੀ ਨਾਲ ਸਬੰਧਤ ਵੱਖ ਵੱਖ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ਵਿਚ ਸਥਿਤ ਮਲਟੀਪਰਪਜ਼ ਜ਼ਿਮਨੇਜ਼ੀਅਮ ਹਾਲ ਵਿਚ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਦੂਜਾ ਸਥਾਨ ਲਾਇਲਪੁਰ ਖਾਲਸਾ ਕਾਲਜ, ਜਲੰਧਰ ਅਤੇ ਤੀਜਾ ਸਥਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੀਮ ਨੇ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੜਕੇ ਅਤੇ ਲੜਕੀਆਂ ਦੇ ਅੰਤਰਕਾਲਜ ਰਘਬੀ ਮੁਕਾਬਲੇ ਯੂਨੀਵਰਸਿਟੀ ਦੇ ਮੁੱਖ ਖੇਡ ਮੈਦਾਨ ਵਿਚ ਸ਼ੁਰੂ ਹੋਏ। ਇਸ ਚੈਂਪੀਅਨਸ਼ਿਪ ਵਿਚ ਵੱਖ ਵੱਖ ਸਬਧੰਤ ਅਤੇ ਕਾਂਸਟੀਚੁਐਂਟ ਕਾਲਜਾਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਇਹ ਮੁਕਾਬਲੇ 20 ਦਸੰਬਰ ਨੂੰ ਸੰਪੰਨ ਹੋਣਗੇ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …