10 ਜਨਵਰੀ 2020 ਤੱਕ ਲਾਗੂ ਰਹਿਣਗੇ ਇਹ ਹੁਕਮ
ਸੰਗਰੂਰ/ ਲੌਂਗੋਵਾਲ, 19 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਮੈਜਿਸਟਰੇਟ ਘਨਸ਼ਿਆਮ ਥੋਰੀ ਨੇ ਛੋਟੇ ਬੱਚਿਆਂ ਦੀ ਸਿਹਤ ਅਤੇ ਜਾਨ-ਮਾਲ
ਦੀ ਸੁਰੱਖਿਆ ਦੇ ਮੱਦੇਨਜ਼ਰ 20 ਦਸੰਬਰ 2019 ਤੋਂ 10 ਜਨਵਰੀ 2010 ਤੱਕ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਸਾਰੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10.00 ਵਜੇ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਦਕਿ ਸਕੂਲ ਬੰਦ ਕਰਨ ਦਾ ਸਮਾਂ ਪਹਿਲਾਂ ਦੀ ਤਰ੍ਹਾਂ ਹੀ ਰਹੇਗਾ।
ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਇਸ ਹੁਕਮ ਦੀ ਸਖਤੀ ਨਾਲ ਪਾਲਣਾ ਕਰਵਾਉਣ ਲਈ ਜਿੰਮੇਵਾਰ ਹੋਣਗੇ।
Punjab Post Daily Online Newspaper & Print Media