Saturday, July 5, 2025
Breaking News

ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ ‘ਤੇ ਅਕਾਲੀ ਖੁਸ਼

ਲੌਂਗੋਵਾਲ, 19 ਦਸੰਬਰ-(ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡੈਲੀਗੇਟ ਇਜਲਾਸ ਦੌਰਾਨ ਲਗਾਤਾਰ ਤੀਜੀ ਵਾਰ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਚੁਣੇ ਜਾਣ Kaka Navinderpreet‘ਤੇ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ।ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਾਕਾ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਮੁੜ ਪ੍ਰਧਾਨ ਬਣਨ ‘ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਆਗਾਮੀ ਚੋਣਾਂ ਚ ਸਫਲਤਾ ਲਈ ਸਮੂਹ ਆਗੂ ਤੇ ਵਰਕਰ ਉਹਨਾਂ ਦੀ ਅਗਵਾਈ ‘ਚ ਮਿਲ ਕੇ ਸੰਘਰਸ਼ ਕਰਨਗੇ।
              ਇਸ ਮੌਕੇ ਚੇਅਰਮੈਨ ਜਗਸੀਰ ਸਿੰਘ ਕੋਟੜਾ, ਹਰਜਿੰਦਰ ਸਿੰਘ ਗੱਗੀ ਸੰਘਰੇੜੀ, ਰੁਪਿੰਦਰ ਸਿੰਘ ਚੱਠਾ, ਜਗਸੀਰ ਸਿੰਘ ਗਾਂਧੀ ਕੌਂਸਲਰ, ਰਾਮ ਸਿੰਘ ਕੌਂਸਲਰ, ਪਰਮਜੀਤ ਸਿੰਘ ਗਾਂਧੀ ਮੀਤ ਪ੍ਰਧਾਨ, ਜਤਿੰਦਰ ਸਿੰਘ ਦਿਆਲਗੜ, ਜਸਵਿੰਦਰ ਸਿੰਘ ਲਿਬੜਾ, ਲਖਵਿੰਦਰ ਸਿੰਘ ਭਾਲ, ਅਵਤਾਰ ਸਿੰਘ ਦੁੱਲਟ ਕੌਂਸਲਰ ਆਦਿ ਵੀ ਹਾਜ਼ਰ ਸਨ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …

Leave a Reply