Saturday, August 15, 2026

ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਦਿਹਾਂਤ

ਲੌਂਗੋਵਾਲ ਤੇ ਬਡੂੰਗਰ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦਾ Avtar-Singh-Makkarਦਿਹਾਂਤ ਹੋ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇਦਾਰ ਮੱਕੜ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨਾਂ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਹੈ।ਲੌਂਗੋਵਾਲ ਕਿਹਾ ਕਿ ਜਥੇਦਾਰ ਮੱਕੜ ਵਲੋਂ ਸਿੱਖ ਪੰਥ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ 11 ਸਾਲ ਨਿਭਾਈਆਂ ਸੇਵਾਵਾਂ ਸਦਾ ਯਾਦ ਰੱਖੀਆਂ ਜਾਣਗੀਆਂ।ਉਨਾਂ ਨੇ ਜਥੇਦਾਰ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿੱਚ ਪਾਏ ਯੋਗਦਾਨ ਨੂੰ ਵੀ ਯਾਦ ਕੀਤਾ।ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਮਨਜੀਤ ਸਿੰਘ ਨੇ ਵੀ ਜਥੇਦਾਰ ਮੱਕੜ ਦੇ ਦਿਹਾਂਤ ’ਤੇ ਅਫਸੋਸ ਪ੍ਰਗਟ ਕੀਤਾ ਹੈ।
               ਇਸੇ ਦੌਰਾਨ ਡਾ. ਰੂਪ ਸਿੰਘ ਨੇ ਦੱਸਿਆ ਕਿ ਜਥੇਦਾਰ ਮੱਕੜ ਦੇ ਅਕਾਲ ਚਲਾਣੇ ਦੇ ਸ਼ੋਕ ਵਿਚ ਭਲਕੇ 21 ਦਸੰਬਰ ਨੂੰ 11.00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੁਲਾਜਮਾਂ ਵੱਲੋਂ ਸ਼ੋਕ ਸਭਾ ਕੀਤੀ ਜਾਵੇਗੀ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply