Thursday, August 27, 2026

ਵਿੱਤ ਅਤੇ ਠੇਕਾ ਕਮੇਟੀ ‘ਚ ਕਰੋੜਾਂ ਦੇ ਸਿਵਲ ਤੇ ਓ.ਐਂਡ.ਐਮ ਕੇਸ ਕੀਤੇ ਪੇਸ਼

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਅਧੀਨ ਆਊਂਦੇ PPNJ2012201901ਇਲਾਕਿਆਂ ਦੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ ਦੇਣ ਲਈ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਕੀਤੀ ਗਈ।ਜਿਸ ਵਿੱਚ ਨਿਗਮ ਕਮਿਸ਼ਨਰ ਕੋਮਲ ਮਿਤਲ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕਮੇਟੀ ਮੈਂਬਰ ਕੌਂਸਲਰ ਗੁਰਜੀਤ ਕੌਰ, ਨਿਗਰਾਨ ਇੰਜੀਨੀਅਰ ਅਨੁਰਾਗ ਮਹਾਜਨ, ਦਪਿੰਦਰ ਸੰਧੂ, ਨਵਜੋਤ ਸਿੰਘ, ਸਾਰੇ ਕਾਰਜਕਾਰੀ ਇੰਜੀਨੀਅਰ ਅਤੇ ਸਕੱਤਰ ਸੁਭਾਸ਼ ਚੌਪੜਾ ਆਦਿ ਸ਼ਾਮਲ ਹੋਏ।ਮੀਟਿੰਗ ਵਿੱਚ ਤਕਰੀਬਨ ਹਰੇਕ ਵਾਰਡ ਦੇ ਸਿਵਲ ਅਤੇ ਓ ਐਂਡ ਐਮ ਵਿੰਗ ਦੇ ਕਰੋੜਾਂ ਰੁਪਏ ਦੀ ਲਾਗਤ ਨਾਲ ਹੋਣ ਵਾਲੇ 150 ਕੰਮਾਂ ਦੇ ਕੇਸ ਪੇਸ਼ ਕੀਤੇ ਗਏ।ਇਨ੍ਹਾਂ ਵਿਚੋਂ ਜਿੰਨਾਂ ਕੰਮਾਂ ਦੇ ਟੈਂਡਰ ਲੱਗੇ ਸਨ, ਉਨ੍ਹਾਂ ਦਾ ਵਿਸ਼ਲੇਸ਼ਣ ਕਰਕੇ ਵਰਕ ਆਰਡਰ ਦੇਣ ਲਈ ਪ੍ਰਵਾਨਗੀਆਂ ਦਿੱਤੀਆਂ ਗਈਆਂ।ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਅੱਜ ਜਿਹੜੇ ਵਿਕਾਸ ਕਾਰਜਾਂ ਦੇ ਕੇਸ ਠੇਕਾ ਕਮੇਟੀ ਪਾਸ ਰੱਖੇ ਗਏ ਹਨ।ਉਨਾਂ ਨਾਲ ਜਿਥੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਉਪਲੱਬਧ ਹੋਣਗੀਆਂ, ਉਥੇ ਸ਼ਹਿਰ ਦਾ ਬਹੁਪੱਖੀ ਵਿਕਾਸ ਵੀ ਹੋਵੇਗਾ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply