ਅੰਮ੍ਰਿਤਸਰ, 30 ਸਤੰਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਪੀ.ਐਚ.ਡੀ.ਫ਼ਪੋਸਟ ਡਾਕਟਰਲ ਖੋਜਾਰਥੀਆਂ ਅਤੇ ਟੀਚਿੰਗ ਫੈਕਲਟੀ ਲਈ ਐਡਵਾਂਸ ਖੋਜ ਵਿਧੀ, ਸਟੈਟੇਟਿਕਸ ਵਿਸ਼ੇ ‘ਤੇ ਵਰਕਸ਼ਾਪ ਯੂਨੀਵਰਸਿਟੀ ਦੇ ਅਕਾਦਮਿਕ ਸਟਾਫ ਕਾਲਜ ਵਿਖੇ ਸੰਪੰਨ ਹੋ ਗਈ। ਇਸ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ ਖੋਜਾਰਥੀਆਂ ਤੇ ਅਧਿਆਪਕਾਂ ਨੇ ਭਾਗ ਲਿਆ। ਯੂਨੀਵਰਸਿਟੀ ਦੇ ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਂਇੰਸਜ਼ ਦੇ ਪ੍ਰੋ. ਏ.ਕੇ. ਠੁਕਰਾਲ ਇਸ ਮੌਕੇ ਮੁੱਖ ਮਹਿਮਾਨ ਸਨ। ਅਕਾਦਮਿਕ ਸਟਾਫ ਕਾਲਜ ਦੇ ਡਾਇਰੈਕਟਰ, ਪ੍ਰੋ. ਅਵਿਨਾਸ਼ ਨਾਗਪਾਲ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਵਾਗਤ ਕੀਤਾ। ਡਾ. ਮੋਹਨ ਕੁਮਾਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਆਪਣੇ ਵਿਚਾਰ ਪੇਸ ਕਰਦਿਆਂ ਪ੍ਰੋ. ਠੁਕਰਾਲ ਨੇ ਕਿਹਾ ਕਿ ਭਾਵੇਂ ਕਿ ਵਰਕਸ਼ਾਪ ਖਤਮ ਹੋ ਗਈ ਹੈ ਪਰ ਇਸ ਦਾ ਅਸਰ ਨਿਰੰਤਰ ਅਤੇ ਲੰਬਾ ਰਹਿਣਾ ਚਾਹੀਦਾ ਹੈ ਅਤੇ ਖੋਜਾਰਥੀਆਂ ਨੂੰ ਇਸ ਵਰਕਸ਼ਾਪ ਵਿਚੋਂ ਹਾਂਸਲ ਕੀਤੇ ਗਿਆਨ ਨੂੰ ਪ੍ਰਯੋਗ ਵਿਚ ਲਿਆਉਣਾ ਚਾਹੀਦਾ ਹੈ। ਉਨ੍ਹਾਂ ਖੋਜਾਰਥੀਆਂ ਨੂੰ ਸੁਝਾਅ ਦਿੱਤਾ ਕਿ ਉਹ ਦੇਸ਼ ਦੇ ਸਿਰਕੱਢ ਵਿਗਿਆਨੀਆਂ ਦੇ ਪਦ-ਚਿਨ੍ਹਾਂ ‘ਤੇ ਚੱਲਣ ਅਤੇ ਉਨ੍ਹਾਂ ਵਾਂਗੂੰ ਦੇਸ਼ ਦਾ ਨਾਂ ਰੋਸ਼ਨ ਕਰਨ।
ਉਨ੍ਹਾਂ ਕਿਹਾ ਕਿ ਨਿੱਜੀ ਖੇਤਰ ਵਿਚ ਕੰਮ ਸਭਿਆਚਾਰ ਵਿਸ਼ੇਸ਼ ਕਰ ਅਧਿਆਪਨ ਦੇ ਖੇਤਰ ਵਿਚ ਆ ਰਹੇ ਨਿਘਾਰ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਸਾਨੂੰ ਸਭ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਆਪਣੇ ਕਿੱਤੇ ਪ੍ਰਤੀ ਵਫਾਦਾਰੀ ਨਿਭਾਈਏ ਵਿਸ਼ੇਸ਼ ਕਰ ਅਧਿਆਪਨ ਦੇ ਖੇਤਰ ਵਿਚ ਅਧਿਆਪਕਾਂ ਨੂੰ ਆਪਣਾ ਕਾਰਜ ਪ੍ਰਤੀਬੱਧਤਾ ਅਤੇ ਈਮਾਨਦਾਰੀ ਨਾਲ ਕਰਨਾ ਚਾਹੀਦਾ ਹੈ ਤਾਂ ਜੋ ਗਿਆਨ ਭਰਪੂਰ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਆਪਣੇ ਕਿੱਤੇ ‘ਤੇ ਮਾਣ ਮਹਿਸੂਸ ਕਰਦੇ ਹੋਏ ਸਮਾਜ ਦੀਆਂ ਲੋੜਾਂ ‘ਤੇ ਪੂਰਾ ਉਤਰਨਾ ਚਾਹੀਦਾ ਹੈ। ਡਾ. ਠੁਕਰਾਲ ਨੇ ਕਿਹਾ ਕਿ ਹਰ ਇਸਨਾਨ ਕਿਸੇ ਖੇਤਰ ਵਿਚ ਪ੍ਰਤੀਭਾਵਾਨ ਹੁੰਦਾ ਹੈ ਅਤੇ ਉਸ ਨੂੰ ਧਿਆਨ ਵਿਚ ਰੱਖਦੇ ਹੋਏ ਕੀਤਾ ਕਾਰਜ ਕਦੀ ਵੀ ਵਿਅਰਥ ਨਹੀਂ ਜਾਂਦਾ। ਉਨ੍ਹਾਂ ਕਿਹਾ ਕਿ ਨੌਜੁਆਨਾਂ ਨੂੰ ਵਿਦੇਸ਼ਾਂ ਵੱਲ ਆਕਰਸ਼ਤ ਨਾ ਹੋ ਕੇ ਆਪਣੇ ਦੇਸ਼ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਡਾ. ਅਵੀਨਾਸ਼ ਨਾਗਪਾਲ, ਡਾਇਰੈਕਟਰ ਨੇ ਮੁੱਖ ਮਹਿਮਾਨ ਬਾਰੇ ਜਾਣ-ਪਛਾਣ ਕਰਾਈ।ਉਨ੍ਹਾਂ ਇਸ ਮੌਕੇ ਕਿਹਾ ਕਿ ਉਹ ਕੋਰਸ ਦੌਰਾਨ ਪ੍ਰਾਪਤ ਹੋਣ ਵਾਲੇ ਗਿਆਨ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਅਤੇ ਅੱਗੇ ਵੰਡਣ। ਉਨ੍ਹਾਂ ਡਾ. ਠੁਕਰਾਲ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …