ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਚੌਂਕ ਪਰਾਗਦਾਸ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ
ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਅਤੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿਚ ਮੇਅਰ ਕਰਮਜੀਤ ਸਿੰਘ ਰਿੰਟੂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਕੀਰਤਨ ਦਰਬਾਰ ‘ਚ ਉਘੇ ਕੀਰਤਨੀ ਜਥਿਆਂ ਅਤੇ ਸਕੂਲੀ ਬੱਚਿਆਂ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾਇਆ।ਜਦਕਿ ਮੇਅਰ ਰਿੰਟੂ ਨੇ ਵਿਦਿਆਰਥੀਆਂ ਨੂੰ ਇਨਾਮ ਵੰਡੇ।ਸਕੂਲ ਪ੍ਰਬੰਧਕਾਂ ਵਲੋਂ ਮੇਅਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਚੀਫ ਖਾਲਸਾ ਦੀਵਾਨ ਦੇ ਆਨ. ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਹਰਮਿੰਦਰ ਸਿੰਘ ਫਰੀਡਮ, ਕੌਂਸਲਰ ਜਗਦੀਪ ਸਿੰਘ ਰਿੰਕੂ ਨਰੂਲਾ ਤੇ ਸਕੂਲ ਕਮੇਟੀ ਦੇ ਅਹੁਦੇਦਾਰ ਵੀ ਮੌਜੂਦ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media