ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਪਬਲਿਕ ਸਕੂਲ ਜੀ.ਟੀ
ਰੋਡ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਪਤਾਹ ਮਨਾਉਂਦੇ ਹੋਏ ਅੰਤਰ ਜਮਾਤ ਧਾਰਮਿਕ ਗੀਤ ਮੁਕਾਬਲਾ ਕਰਾਇਆ ਗਿਆ।ਮੁਕਾਬਲੇ ਵਿੱਚ ਵਿਦਿਆਰਥੀਆਂ ਵਲੋਂ ਸਾਹਿਬਜ਼ਾਦਿਆਂ ਦੇ ਜੀਵਨ, ਬਹਾਦਰੀ ਅਤੇ ਧਰਮ ਪ੍ਰਤੀ ਨਿਸ਼ਠਾ ਨੂੰ ਬੜੇ ਹੀ ਭਾਵਪੂਰਤ ਢੰਗ ਨਾਲ ਪੇਸ਼ ਕੀਤਾ ਗਿਆ।ਸਕੂਲ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ ਅਤੇ ਸਿੱਖ ਇਤਿਹਾਸ ਅਤੇ ਵਿਰਸੇ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।
ਮੁੱਖ ਅਧਿਆਪਕਾ ਸ਼੍ਰੀਮਤੀ ਰਵਿੰਦਰ ਕੌਰ ਨਰੂਲਾ ਨੇ ‘ਸ਼ਹੀਦੀ ਸਪਤਾਹ’ ਦੌਰਾਨ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਹੋਇਆਂ ਰੋਜ਼ਾਨਾ ਪਾਠ ਕਰਨ ਅਤੇ ਸਿੱਖੀ ਸਰੂਪ ਨੂੰ ਕਾਇਮ ਰੱਖਣ ਦੀ ਪ੍ਰੇਰਨਾ ਦਿੱਤੀ।ਸਮਾਗਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਜੱਜਾਂ ਦੀ ਭੁਮਿਕਾ ਸ਼੍ਰੀਮਤੀ ਸ਼੍ਰੀਮਤੀ ਪ੍ਰਭਜੋਤ ਕੌਰ ਅਤੇ ਪਰਮਿੰਦਰ ਕੌਰ ਕੱਕੜ ਨੇ ਨਿਭਾਈ।ਇਸ ਮੌਕੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media