ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਵੱਖ-ਵੱਖ ਸ਼ਖ਼ਸੀਅਤਾਂ
ਦੀਆਂ ਤਸਵੀਰਾਂ ਲਗਾਉਣ ਲਈ ਪੁੱਜੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਸਬ-ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਤੇ ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ ਸ਼ਾਮਲ ਸਨ।ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਉਣ ਲਈ ਵੱਖ-ਵੱਖ ਸਮੇਂ ਸ਼੍ਰੋਮਣੀ ਕਮੇਟੀ ਪਾਸ ਮੰਗਾਂ ਪੁੱਜਦੀਆਂ ਰਹਿੰਦੀਆਂ ਹਨ।ਬੀਤੇ ਸਮੇਂ ਦੌਰਾਨ ਆਈਆਂ ਮੰਗਾਂ ਸਬੰਧੀ ਵਿਚਾਰ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਦੱਸਿਆ ਕਿ 20 ਦੇ ਕਰੀਬ ਪੁੱਜੀਆਂ ਮੰਗਾਂ ਨੂੰ ਵਿਚਾਰਿਆ ਗਿਆ ਹੈ।ਇਸ ਸਬੰਧ ਵਿਚ ਅੰਤਮ ਨਿਰਣਾ ਅੰਤ੍ਰਿੰਗ ਕਮੇਟੀ ਵੱਲੋਂ ਲਿਆ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਪਾਸ ਭੇਜੀਆਂ ਜਾਣਗੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਤੇ ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਵੀ ਮੌਜੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media