Friday, September 20, 2024

ਬਾਬਾ ਅਟੱਲ ਰਾਇ ਜੀ ਦੇ 400 ਸਾਲਾ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ

ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਬਾ ਅਟੱਲ ਰਾਇ ਜੀ ਦੇ 400 ਸਾਲਾ ਜਨਮ ਦਿਹਾੜੇ ਸਬੰਧੀ ਸ੍ਰੀ ਦਰਬਾਰ ਸਾਹਿਬ ਨਜ਼ਦੀਕ PPNJ2112201904ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਬੀਤੇ ਕੱਲ੍ਹ ਤੋਂ ਆਰੰਭ ਹੋਏ ਗੁਰਮਤਿ ਸਮਾਗਮ ਅੱਜ ਦੂਸਰੇ ਦਿਨ ਵੀ ਜਾਰੀ ਰਹੇ।ਬੀਤੇ ਕੱਲ੍ਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਸਮੇਤ ਹੋਰ ਕੀਰਤਨੀ ਜਥਿਆਂ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ ਅਤੇ ਗੁਰਬਾਣੀ ਕੀਰਤਨ ਦੀ ਸਾਂਝ ਪਾਈ।ਅੱਜ ਸ੍ਰੀ ਅੰਮ੍ਰਿਤਸਰ ਸ਼ਹਿਰ ਦੀਆਂ ਬੀਬੀਆਂ ਦੀਆਂ ਸਭਾ-ਸੁਸਾਇਟੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਸਮੂਹਕ ਰੂਪ ਵਿਚ ਪਾਠ ਕੀਤਾ ਗਿਆ।ਇਸ ਉਪਰੰਤ ਸਜਾਏ ਗਏ ਗੁਰਮਤਿ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਹਰਪ੍ਰੀਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਬਾਬਾ ਅਟੱਲ ਰਾਇ ਜੀ ਦੇ ਜੀਵਨ ਇਤਿਹਾਸ ਅਤੇ ਗੁਰਬਾਣੀ ਦੇ ਸਿਧਾਂਤਾਂ ਨਾਲ ਸੰਗਤ ਨੂੰ ਜੋੜਿਆ।ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਸਮਾਗਮ ਸਮੇਂ ਵੱਖ-ਵੱਖ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਭਾਈ ਕੁਲਦੀਪ ਸਿੰਘ, ਭਾਈ ਅਮਰੀਕ ਸਿੰਘ, ਭਾਈ ਬਲਵਿੰਦਰ ਸਿੰਘ ਰੰਗੀਲਾ, ਭਾਈ ਰਾਜਿੰਦਰਪਾਲ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਗੁਰਸ਼ਰਨ ਸਿੰਘ ਤੇ ਗੁਰਵਿੰਦਰ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ।
              ਇਸ ਮੌਕੇ ਡਾ. ਧਰਮਜੀਤ ਸਿੰਘ ਕਾਰਸੇਵਾ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ, ਗੁਰਦੀਪ ਸਿੰਘ ਸਲੂਜਾ, ਹਰਿੰਦਰ ਸਿੰਘ, ਅਮਰਜੀਤ ਸਿੰਘ, ਟਹਿਲਇੰਦਰ ਸਿੰਘ, ਇੰਦਰਪਾਲ ਸਿੰਘ, ਸਤਨਾਮ ਸਿੰਘ, ਗੁਰਮੀਤ ਸਿੰਘ ਠੇਕੇਦਾਰ ਆਦਿ ਮੌਜੂਦ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply