Friday, September 20, 2024

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਿਹਤ ਸਹੂਲਤਾਂ ਸਬੰਧੀ ਦਿੱਤੀ ਜਾਣਕਾਰੀ

ਪਠਾਨਕੋਟ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਅਭਿਜੀਤ ਕਪਿਲੇਸ਼ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਅਰਬਨ ਪੀ.ਐਚ.ਸੀ ਲਕਛਮੀ ਗਾਰਡਨ ਕਾਲੌਨੀ PPNJ2112201906ਦਾ ਦੌਰਾ ਕੀਤਾ।ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ‘ਚ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।ਅਰਬਨ ਪੀ.ਐਚ.ਸੀ ਲਕਛਮੀ ਗਾਰਡਨ ਕਾਲੋਨੀ ਦੇ ਦੌਰੇ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦਫਤਰ ਸਿਵਲ ਸਰਜਨ ਪਠਾਨਕੋਟ ਵਿਖੇ ਸਿਵਲ ਸਰਜਨ ਵਿਨੋਦ ਸਰੀਨ, ਜ਼ਿਲ੍ਹਾ ਪ੍ਰੋਗਰਾਮ ਅਫਸਰ ਅਤੇ ਪੈਰਾ-ਮੈਡੀਕਲ ਸਟਾਫ ਨਾਲ ਮੀਟਿੰਗ ਕੀਤੀ।
          ਇਸ ਮੀਟਿੰਗ ਵਿੱਚ ਉਨ੍ਹਾਂ ਨੇ ਹੈਲਥ ਸਿਸਟਮ ਦੀ ਮੁੱਢਲੀ ਕਾਰਜ ਪ੍ਰਣਾਲੀ, ਲਾਗੂ ਪ੍ਰੋਗਰਾਮਾਂ ਦੀ ਜਾਣਕਾਰੀ ਪ੍ਰਾਪਤ ਕੀਤੀ।ਉਨ੍ਹਾਂ ਨੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਸਬੰਧੀ ਡੂੰਘਾ ਵਿਚਾਰ ਵਟਾਦਰਾਂ ਕੀਤਾ ਅਤੇ ਭਵਿੱਖ ਵਿੱਚ ਜਿਹੜੇ ਖੇਤਰ ‘ਚ ਸੁਧਾਰ ਕਰਨ ਦੀ ਜਰੂਰਤ ਸੀ, ਉਸ ਸਬੰਧੀ ਦਿਸ਼ਾ-ਨਿਰਦੇਸ਼ ਵੀ ਦਿੱਤੇ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply