
ਅੰਮ੍ਰਿਤਸਰ, 30 ਸਤੰਬਰ (ਪ੍ਰੀਤਮ ਸਿੰਘ) -ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਹੋਏ ਇੰਟਰ ਕਾਲਜ ਕਰਾਸ ਕੰਟਰੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਕਾਲਜ ਦੀ ਟੀਮ 12 ਅੰਕ ਹਾਸਲ ਕਰਕੇ ਉਕਤ ਮੁਕਾਬਲੇ ਵਿੱਚ ਅਵੱਲ ਰਹੀ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਇਸ ਸਫ਼ਲਤਾ ‘ਤੇ ਖੁਸ਼ੀ ਪ੍ਰਗਟਾਉਂਦਿਆ ਕਿਹਾ ਕਿ ਕਾਲਜ ਦੀਆਂ 6 ਵਿਦਿਆਰਥਣਾਂ ਇੰਦਰਜੀਤ ਕੌਰ, ਰਾਜਦੀਪ ਕੌਰ, ਲਖਵਿੰਦਰ ਕੌਰ, ਗੁਰਜੀਤ ਕੌਰ, ਜਗਬੀਰ ਸਿੰਘ ਅਤੇ ਜਸ਼ਨਪ੍ਰੀਤ ਕੌਰ ਨੇ ਇਸ ਪ੍ਰਤੀਯੋਗਤਾ ਵਿੱਚ ਲੋਹਾ ਅਜਮਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ 3 ਵਿਦਿਆਰਥਣਾਂ ਆਲ ਇੰਡੀਆ ਅੰਤਰ ਯੂਨੀਵਰਸਿਟੀ ਮੁਕਾਬਲੇ ਲਈ ਵੀ ਚੁਣੀਆਂ ਗਈਆਂ। ਉਨ੍ਹਾਂ ਕਾਲਜ ਦੇ ਖੇਡ ਵਿਭਾਗ ਦੇ ਮੁੱਖੀ ਸੁਖਦੀਪ ਕੌਰ, ਕੋਚ ਰਣਕੀਰਤ ਸਿੰਘ, ਕੁਲਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਇਸ ਉਪਲਬੱਧੀ ‘ਤੇ ਵਧਾਈ ਦਿੱਤੀ।
Punjab Post Daily Online Newspaper & Print Media