ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ- ਸੰਧੂ) – ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਮੈਮੋਰੀਅਲ ਇੰਟਰਨੈਸ਼ਨਲ ਸ਼ੋਸਲ ਤੇ ਸਪੋਰਟਸ ਵੈਲਫੇਅਰ ਸੰਸਥਾ
ਇੰਡੋ ਕੈਨੇਡਾ ਦੇ ਕਨਵੀਨਰ ਗੁਰਦੀਪ ਸਿੰਘ ਰੰਧਾਵਾ ਵਲੋਂ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਡੈਮਗੰਜ਼ ਦੇ ਬੱਚਿਆਂ ਨੂੰ ਠੰਡ ਤੋਂ ਬਚਾਉਣ ਲਈ ਗਰਮ ਸਵੈਟਰ ਵੰਡੇ ਗਏ।
ਸਕੂਲ ਦੇ ਪ੍ਰਿੰਸੀਪਲ ਰਣਬੀਰ ਸਿੰਘ ਬੁਟਾਰੀ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰਾਂ ਇਸ ਸਮੇਂ ਲੋਹੜੇ ਦੀ ਸਰਦੀ ਪੈ ਰਹੀ ਹੈ, ਉਨਾਂ ਦਿਨਾਂ ਵਿੱਚ ਗਰਮ ਸਵੈਟਰ ਮੁਹਈਆ ਕਰਵਾਉਣਾ ਸੰਸਥਾ ਦਾ ਸ਼ਲਾਘਾਯੋਗ ਉੋਪਰਾਲਾ ਹੈ।ਉਨ੍ਹਾਂ ਕਿਹਾ ਕਿ ਗਰੀਬੀ ਰੇਖਾ ਤੋਂ ਹੇਠਾ ਗੁਜ਼ਰ ਬਸਰ ਕਰਨ ਵਾਲੇ ਪਰਿਵਾਰਾਂ ਦੇ ਬੱਚਿਆਂ ਲਈ ਜਿਥੇ ਸਰਕਾਰ ਵਲੋਂ ਪ੍ਰਬੰਧ ਕੀਤੇ ਜਾਂਦੇ ਹਨ।ਉੱਥੇ ਪਰਵਾਸੀ ਭਾਰਤੀਆਂ ਵਲੋਂ ਅਜਿਹੇ ਉਪਰਾਲੇ ਕਰਨਾ ਸੋਨੇ ‘ਤੇ ਸੁਹਾਗੇ ਵਾਲੀ ਗੱਲ ਹੈ।
ਇਸ ਸਮੇ ਮੁਨੀਸ਼ ਸੋਨੀ, ਗੁਰਸਾਹਬ ਸਿੰਘ, ਬਲਬੀਰ ਸਿੰਘ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media