ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਚਾਰ ਸਾਹਿਬਜਾਦਿਆਂ ਦੇ ਸ਼ਹੀਦੀ ਪੁਰਬ ਸਬੰਧੀ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਪ੍ਰੋ. ਹਰੀ ਸਿੰਘ ਮੈਂਬਰ ਇੰਚਾਰਜ, ਹਰਪਾਲ ਸਿੰਘ ਧਾਰਮਿਕ ਅਧਿਆਪਕ ਝਬਾਲ ਸਕੂਲ ਅਤੇ ਸੁਨਾਮ ਸਿੰਘ ਧਾਰਮਿਕ ਅਧਿਆਾਪਕ ਕਸੇਲ ਸਕੂਲ ਮੁੱਖ ਵਕਤਾ ਵਜੋਂ ਹਾਜਰ ਹੋਏ।ਪ੍ਰੋ. ਹਰੀ ਸਿੰਘ ਨੇ ਬੱਚਿਆਂ ਨੂੰ ਧਰਮ ‘ਤੇ ਕਾਇਮ ਰਹਿਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਗੁਰੂ ਮੰਨਣ ਦੀ ਤਾਕੀਦ ਕੀਤੀ।ਸੁਨਾਮ ਸਿੰਘ ਨੇ ਵਿਦਿਆਰਥੀਆਂ ਨੂੰ ਦੁਨਿਆਵੀ ਵਿਦਿਆ ਦੇ ਨਾਲ-ਨਾਲ ਧਾਰਮਿਕ ਵਿਦਿਆ ਨੂੰ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਹਰਪਾਲ ਸਿੰਘ ਨੇ ਸਾਹਿਬਜਾਦਿਆਂ ਦੇ ਇਤਿਹਾਸ ‘ਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਵਾਂਗ ਧਰਮ ਤੋੇ ਅਡਿੱਗ ਰਹਿਣ ਦੀ ਪ੍ਰੇਰਨਾ ਕੀਤੀ।ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਆਈਆਂ ਸ਼ਖਸ਼ੀਅਤਾਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ।ਚੇਅਰਮੈਨ ਸਕੂਲ ਭਾਗ ਸਿੰਘ ਅਣਖੀ, ਪ੍ਰੋ. ਹਰੀ ਸਿੰਘ ਅਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਵਲੋਂ ਸਮਾਗਮ ਦੌਰਾਨ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ‘ਸਿੱਖ ਇਤਿਹਾਸ ਦਾ ਸੁਨਹਿਰੀ ਮਹੀਨਾ’ ਕਿਤਾਬ ਰਲੀਜ਼ ਕੀਤੀ ਗਈ ।
ਇਸ ਮੌਕੇ ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ, ਧਾਰਮਿਕ ਵਿੰਗ ਮੁਖੀ ਸ਼੍ਰੀਮਤੀ ਸੁਖਜੀਤ ਕੌਰ, ਧਾਰਮਿਕ ਅਧਿਆਪਕ ਜਸਪਾਲ ਸਿੰਘ, ਅਧਿਆਪਕ ਅਤੇ ਵਿਦਿਆਰਥੀ ਹਾਜਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …