Monday, December 23, 2024

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ ਡਾਇਰੈਕਟਰ ਸਪੋਰਟਸ ਵਿਭਾਗ ਮੁਹਾਲੀ PPNJ2212201905ਵੱਲੋਂ 9 ਤੋਂ 13 ਦਸੰਬਰ 2019 ਤੱਕ ਸੰਗਰੂਰ ਵਿਖੇ ਪੁਲਿਸ ਲਾਈਨਜ਼ ਸਕੇਟਿੰਗ ਟਰੈਕ ‘ਚ ਆਯੋਜਿਤ 65ਵੀਂ ਪੰਜਾਬ ਰਾਜ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ।ਇਸ ਚੈਂਪੀਅਨਸ਼ਿਪ ਵਿੱਚ 18 ਜਿਲ੍ਹਿਆਂ ਤੋਂ 450 ਖਿਡਾਰੀਆਂ ਨੇ ਹਿੱਸਾ ਲਿਆ ।
           ਸਕੂਲ ਦੇ ਜੇਤੂ ਵਿਦਿਆਰਥੀਆਂ ਵਿੱਚ ਮਹਿਕ ਗੁਪਤਾ (ਜਮਾਤ ਗਿਆਰ੍ਹਵੀਂ) ਨੇ ਅੰਡਰ-19 ਉਮਰ ਵਰਗ ਵਿੱਚ ਇੱਕ ਸੋਨ ਅਤੇ ਇੱਕ ਚਾਂਦੀ ਦਾ ਤਮਗਾ ਹਾਸਲ ਕੀਤਾ।ਰਾਹੁਲ ਰਾਏ (ਜਮਾਤ ਗਿਆਰ੍ਹਵੀਂ) ਨੇ ਅੰਡਰ-19 ਉਮਰ ਵਰਗ ਵਿੱਚ ਦੋ ਸੋਨ ਤਮਗੇ ਜਿੱਤੇ।ਲਕਸ਼ਿਤ ਬਾਂਸਲ (ਜਮਾਤ ਪੰਜਵੀਂ) ਨੇ ਅੰਡਰ-11 ਉਮਰ ਵਰਗ ਵਿੱਚ ਇੱਕ ਚਾਂਦੀ ਦਾ ਤਮਗਾ ਹਾਸਲ ਕੀਤਾ।
           ਮਹਿਕ ਗੁਪਤਾ ਅਤੇ ਰਾਹੁਲ ਰਾਏ ਨੇ ਸਕੂਲ ਨੈਸ਼ਨਲ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਲਈ ਕੁਆਲੀਫਾਈ ਕੀਤਾ ਹੈ ਜੋ ਕਿ ਸ਼ਿਵ ਗੰਗਾ ਸਕੇਟਿੰਗ ਕਲੱਬ ਬੇਲਗਾਮ (ਕਰਨਾਟਕਾ) ਵਿਖੇ 27 ਤੋਂ 31 ਦਸੰਬਰ 2019 ਤੱਕ ਹੋਵੇਗੀ।
              ਪੰਜਾਬ ਜ਼ੋਨ `ਏ` ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ, ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
          ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੀ ਸ਼ਲਾਘਾਯੋਗ ਪ੍ਰਾਪਤੀ ਲਈ ਉਨਾਂ ਨੂੰ ਮੁਬਾਰਕਬਾਦ ਦਿੱਤੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply