ਅੰਮ੍ਰਿਤਸਰ, 30 ਸਤੰਬਰ (ਦੀਪ ਦਵਿੰਦਰ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਪੰਜਾਬੀ ਲੇਖਕ ਤੇ ਕਾਲਮਨਵੀਸ ਭੂਪਿੰਦਰ ਸਿੰਘ ਸੰਧੂ ਦੀ ਨਵ ਪ੍ਰਕਾਸ਼ਿਤ ਪੁਸਤਕ ‘ਨਾਲ ਤੁਰਨ ਦਰਿਆ’ ਦਾ ਲੋਕ ਅਰਪਣ ਸਮਾਗਮ 4 ਅਕਤੂਬਰ ਨੂੰ ਸ਼ਾਮ 4 ਵਜੇ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾਂ ਦੇ ਪ੍ਰਧਾਨ ਕੇਵਲ ਧਾਲੀਵਾਲ, ਪ੍ਰਮਿੰਦਰਜੀਤ ਤੇ ਜਗਦੀਸ਼ ਸਚਦੇਵਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਪੰਜਾਬੀ ਦੇ ਨਾਮਵਰ ਵਿਦਵਾਨ ਤੇ ਬੁਧੀਜੀਵੀਆਂ ਤੋ ਇਲਾਵਾ ਸਾਹਿਤ ਤੇ ਕਲਾ ਪ੍ਰੇਮੀ ਸ਼ਿਰਕਤ ਕਰਨਗੇ ਅਤੇ ਪੰਜਾਬ ਸੰਵਾਦ ਮੰਚ, ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ, ਕੇਂਦਰੀ ਪੰਜਾਬੀ ਲੇਖਕ ਸਭਾ ਤੇ ਸਾਹਿਤ ਅਕਾਦਮੀ ਲੁਧਿਆਣਾ ਨਾਲ ਸਬੰਧਤ ਅਹੁਦੇਦਾਰ ਤੇ ਮੈਂਬਰ ਭਾਗ ਲੈਣਗੇ। ਇਸ ਪੁਸਤਕ ਰੀਲੀਜ਼ ਸਮਾਰੋਹ ਵਿੱਚ ਪੁੱਜਣ ਲਈ ਸਮੂਹ ਸਾਹਿਤ ਪ੍ਰੇਮੀਆਂ ਨੂੰ ਹਾਰਦਿਕ ਸੱਦਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …