Thursday, August 27, 2026

ਬਾਬਾ ਹਰਭਜਨ ਸਿੰਘ ਭਲਵਾਨ ਦਾ ਅਚਨਚੇਤ ਦਿਹਾਂਤ, ਲੌਂਗੋਵਾਲ ਤੇ ਹੋਰਨਾਂ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁਖੀ ਬਾਬਾ ਹਰਭਜਨ ਸਿੰਘ ਭਲਵਾਨ ਅਕਾਲ ਚਲਾਣਾ Baba Harbhajan S Bhalwanਕਰ ਗਏ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਾਬਾ ਹਰਭਜਨ ਸਿੰਘ ਭਲਵਾਨ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਆਪਣੇ ਸ਼ੋਕ ਸੰਦੇਸ਼ ਵਿਚ ਕਿਹਾ ਕਿ ਬਾਬਾ ਹਰਭਜਨ ਸਿੰਘ ਭਲਵਾਨ ਗੁਰਮਤਿ ਦੇ ਰੰਗ ਵਿਚ ਰੰਗੀ ਸ਼ਖ਼ਸੀਅਤ ਸਨ, ਜਿਨ੍ਹਾਂ ਦੀ ਨਿਗਰਾਨੀ ਹੇਠ ਅਨੇਕਾਂ ਗੁਰੂ ਘਰਾਂ ਦੀਆਂ ਕਾਰ ਸੇਵਾਵਾਂ ਹੋਈਆਂ ਹਨ।ਉਨ੍ਹਾਂ ਕਿਹਾ ਕਿ ਅਜਿਹੀ ਧਾਰਮਿਕ ਸ਼ਖ਼ਸੀਅਤ ਦੇ ਅਕਾਲ ਚਲਾਣੇ ਨਾਲ ਕਾਰਸੇਵਾ ਦੇ ਖੇਤਰ ਵਿਚ ਵੱਡਾ ਘਾਟਾ ਪਿਆ ਹੈ।ਕਮੇਟੀ ਪ੍ਰਧਾਨ ਨੇ ਆਖਿਆ ਕਿ ਬਾਬਾ ਹਰਭਜਨ ਸਿੰਘ ਭਲਵਾਨ ਦੀ ਨਿਗਰਾਨੀ ਹੇਠ ਚੱਲ ਰਹੀਆਂ ਕਾਰ ਸੇਵਾਵਾਂ ਵਿਚ ਹਿੱਸਾ ਲੈ ਕੇ ਸੰਗਤਾਂ ਆਪਣੇ ਆਪ ਨੂੰ ਵੱਡਭਾਗਾ ਸਮਝਦੀਆਂ ਹਨ।
           ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਅਵਤਾਰ ਸਿੰਘ ਸੈਂਪਲਾ ਅਤੇ ਹੋਰ ਅਧਿਕਾਰੀਆਂ ਨੇ ਵੀ ਬਾਬਾ ਹਰਭਜਨ ਸਿੰਘ ਭਲਵਾਨ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply