Thursday, August 27, 2026

ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕਰਨ ਵਾਲੇ ਲੋਕ ਤੇ ਰਾਜਨੀਤਕ ਪਾਰਟੀਆਂ ਦੇਸ਼ ਵਿਰੋਧੀ – ਵਿਨੋਦ ਸਿੰਗਲਾ

ਲੌਂਗੋਵਾਲ, 22 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕਰਨ ਵਾਲੇ ਲੋਕ ਅਤੇ ਰਾਜਨੀਤਕ ਪਾਰਟੀਆਂ ਦੇਸ਼ ਵਿਰੋਧੀ PPNJ2212201913ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਵਿਨੋਦ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਇਸ ਬਿਲ ਨਾਲ ਅਫਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਵਿੱਚ ਬਦਤਰ ਜ਼ਿੰਦਗੀ ਜੀਣ ਲਈ ਮਜਬੂਰ ਲੋਕਾਂ ਨੂੰ ਭਾਰਤ ਵਿੱਚ ਆ ਕੇ ਵੱਸਣ ਅਤੇ ਨਾਗਰਿਕਤਾ ਪ੍ਰਾਪਤ ਕਰਕੇ ਆਪਣਾ ਜੀਵਨ ਸੁਧਾਰਨ ਦਾ ਸ਼ਾਨਦਾਰ ਮੌਕਾ ਮੋਦੀ ਸਰਕਾਰ ਦੁਆਰਾ ਦਿੱਤਾ ਜਾ ਰਿਹਾ ਹੈ।ਪ੍ਰੰਤੂ ਦੇਸ਼ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚ ਖੇਡ ਰਹੀਆਂ ਅਨੇਕਾਂ ਰਾਜਨੀਤਕ ਪਾਰਟੀਆਂ ਦੇਸ਼ ਹਿੱਤ ਵਿੱਚ ਲਿਆਂਦੇ ਗਏ ਇਸ ਬਿੱਲ ਦਾ ਵਿਰੋਧ ਕਰਕੇ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਕਾਮਯਾਬ ਕਰਨ ਵਿਚ ਲੱਗੀਆਂ ਹੋਈਆਂ ਹਨ।ਵਿਨੋਦ ਸਿੰਗਲਾ ਨੇ ਕਿਹਾ ਕਿ ਦੇਸ਼ ਦੀ ਜਨਤਾ ਨੂੰ ਖੁਦ ਫੈਸਲਾ ਕਰਨਾ ਚਾਹੀਦਾ ਹੈ ਕਿ ਅਜਿਹੀਆਂ ਪਾਰਟੀਆਂ ਦੇਸ਼ ਅਤੇ ਦੇਸ਼ ਵਾਸੀਆਂ ਦਾ ਕੀ ਭਲਾ ਕਰ ਸਕਦੀਆਂ ਜੋ ਕਿ ਖੁਦ ਹੀ ਦੇਸ਼ ਨੂੰ ਖੁਸ਼ਹਾਲੀ ਦੇ ਰਸਤੇ ਲੈ ਕੇ ਜਾਣ ਤੋਂ ਰੋਕਣ ‘ਤੇ ਤੁਲੀਆਂ ਹੋਈਆਂ ਹਨ।ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਅਤੇ ਅਮਿਤ ਸਾਹ ਦਿਨ ਰਾਤ ਇਕ ਕਰਕੇ ਦੇਸ਼ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਸਤੇ ਉਪਰ ਲੈ ਕੇ ਜਾਣ ਵਿਚ ਲਗੇ ਹੋਏ ਹਨ ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply