Monday, September 21, 2026

ਫੌਰਚੂਨ ਸੀਨੀਅਰ ਸੈਕੰਡਰੀ ਸਕੂਲ ਅਕੋਈ ਸਾਹਿਬ ਵਿਖੇ ਵਿਦਿਅਕ ਮੇਲਾ ਕਰਵਾਇਆ

ਸੰਗਰੂਰ/ ਲੌਂਗੋਵਾਲ, 22 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਫੌਰਚੂਨ ਸੀਨੀਅਰ ਸੈਕੰਡਰੀ ਸਕੂਲ ਅਕੋਈ ਸਾਹਿਬ ਵਿਖੇ ਸਪਾਰਕ ਦੋ ਹਜ਼ਾਰ ਉਨੀ PPNJ2212201915ਵਿਦਿਅਕ ਮੇਲਾ ਕਰਵਾ ਕੇ ਇਲਾਕੇ ਵਿੱਚ ਇਤਿਹਾਸ ਰਛਿਆ ਗਿਆ।ਸੰਸਥਾ ਦੀ ਡਾਇਰੈਕਟਰ ਮੈਡਮ ਯਮਨ ਸ਼ਰਮਾ ਅਤੇ ਪ੍ਰਿੰਸੀਪਲ ਰਾਜਵੀਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਦੋ ਰੋਜ਼ਾ ਮੇਲੇ ਦੌਰਾਨ ਜਿਥੇ ਵੱਖੋ ਵੱਖ ਯੂਨੀਵਰਸਿਟੀਆਂ ਅਤੇ ਆਈਲੈਟਸ ਦੇ ਮਾਹਿਰਾਂ ਨੇ ਬੱਚਿਆਂ ਦੀ ਕੌਂਸਲਿੰਗ ਕਰਕੇ ਉਨ੍ਹਾਂ ਨੂੰ ਬਾਰ੍ਹਵੀਂ ਪਾਸ ਤੋਂ ਬਾਅਦ ਆਪਣਾ ਕੈਰੀਅਰ ਦੀ ਚੋਣ ਕਰਨ ਦੀ ਸੇਧ ਦਿੱਤੀ, ਉਥੇ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਦਾ ਆਨੰਦ ਵੀ ਮਾਣਿਆ।ਮੇਲੇ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਲਈ ਖਾਣ ਪੀਣ ਦੇ ਸਟਾਲਾਂ ਤੇ ਝੂਲਿਆਂ ਦਾ ਪ੍ਰਬੰਧ ਕੀਤਾ ਗਿਆ। ਸੰਸਥਾ ਦੇ ਚੇਅਰਮੈਨ ਡਾ. ਪ੍ਰਤਾਪ ਸਿੰਘ ਧਾਲੀਵਾਲ ਦੇ ਉਪਰਾਲੇ ਸਦਕਾ ਕਰਵਾਏ ਗਏ ਇਸ ਮੇਲੇ ਦੌਰਾਨ ਇਲਾਕੇ ਦੇ ਲੋਕਾਂ ਨੇ ਬਹੁਤ ਹੀ ਪ੍ਰਸੰਸਾ ਕੀਤੀ ਗਈ।ਮੇਲੇ ਨੂੰ ਸਫਲਤਾ ਪੂਰਨ ਬਣਾਉਣ ਲਈ ਸਕੂਲ ਦੇ ਡਾਇਰੈਕਟਰ ਮੈਡਮ ਯਮਨ ਸ਼ਰਮਾ ਪ੍ਰਿੰਸੀਪਲ ਰਾਜਵੀਰ ਕੌਰ ਅਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply