ਲੌਂਗੋਵਾਲ, 22 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਐਸ.ਡੀ.ਐਮ ਸੰਗਰੂਰ
ਬਬਨਦੀਪ ਸਿੰਘ ਵਾਲੀਆ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦਾ ਅਚਨਚੇਤ ਨਿਰੀਖਣ ਕੀਤਾ।ਉਨ੍ਹਾਂ ਇਸ ਦੌਰਾਨ ਹਾਜ਼ਰੀ ਰਜਿਸਟਰਾਂ ਦੀ ਪੜਤਾਲ ਕੀਤੀ ਅਤੇ ਵਿਦਿਆਰਥੀਆਂ ਕੋਲੋਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਸਵਾਲਾਂ ਦੇ ਜਵਾਬ ਪੁੱਛੇ।ਵਾਲੀਆ ਨੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਰਾਜ ਨੂੰ ਮੁਕੰਮਲ ਤੌਰ `ਤੇ ਨਸ਼ਾ ਮੁਕਤ ਕਰਨ ਲਈ ਚਲਾਏ ਜਾ ਰਹੇ ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ (ਡੇਪੋ) ਅਤੇ ਬੱਡੀ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਮਾਨਸਿਕ ਤੌਰ `ਤੇ ਸੁਚੇਤ ਰਹਿਣ ਦਾ ਸੱਦਾ ਦਿੱਤਾ ਤਾਂ ਜੋ ਉਹ ਗੈਰ-ਸਮਾਜਿਕ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਜਾਲ ਵਿੱਚ ਨਾ ਫਸ ਸਕਣ।
ਐਸ.ਡੀ.ਐਮ ਨੇ ਵਿਦਿਆਰਥੀਆਂ ਨੂੰ ਸੰਤੁਲਿਤ ਖੁਰਾਕ ਅਤੇ ਪੌਸ਼ਟਿਕ ਆਹਾਰ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਦਸਵੀਂ, ਗਿਆਰਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਐਸ.ਡੀ.ਐਮ ਨੇ ਕਿਹਾ ਕਿ ਮਿਹਨਤ ਅਤੇ ਦ੍ਰਿੜ ਇਰਾਦੇ ਵਾਲੇ ਵਿਦਿਆਰਥੀ ਭਵਿੱਖ ਵਿੱਚ ਵੱਡੀਆਂ ਮੱਲਾਂ ਮਾਰਨ ਦੇ ਸਮਰੱਥ ਬਣਦੇ ਹਨ ਅਤੇ ਅਕਾਦਮਿਕ ਗਿਆਨ ਦੇ ਨਾਲ-ਨਾਲ ਖੇਡ ਗਤੀਵਿਧੀਆਂ ਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਵੀ ਦਿਲਚਸਪੀ ਲੈਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਬਹੁ ਪੱਖੀ ਪ੍ਰਤਿਭਾ ਦਾ ਮਾਲਕ ਬਣਿਆ ਜਾ ਸਕੇ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media