ਅੰਮ੍ਰਿਤਸਰ, 30 ਸਤੰਬਰ (ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 9 ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਦੀ ਕਾਰਜ-ਕੁਸ਼ਲਤਾ ਨੂੰ ਨਿਖਾਰਨ ਲਈ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਵੀਸ਼ਰੀ ਗਾਇਨ ਪ੍ਰਤੀਯੋਗਤਾ ਮੁਕਾਬਲੇ ਸ. ਬਲਵਿੰਦਰ ਸਿੰਘ ਜੌੜਾ ਵਧੀਕ ਸਕੱਤਰ ਤੇ ਸ. ਜਤਿੰਦਰ ਸਿੰਘ ਐਡੀਨਸ਼ਲ ਮੈਨੇਜਰ ਦੀ ਨਿਗਰਾਨੀ ਹੇਠ ਕਰਵਾਏ ਗਏ।ਜਿਸ ਵਿੱਚ ਬੱਚਿਆਂ ਨੂੰ ਸਿੱਖ ਕੌਮ ਦੇ ਉਘੇ ਜਰਨੈਲਾਂ ਦਾ ਇਤਿਹਾਸ ਵਿਸ਼ਾ ਦਿੱਤਾ ਗਿਆ।ਬੱਚਿਆਂ ਨੂੰ ਪਰਖਣ ਲਈ ਸ. ਗੁਰਿੰਦਰਪਾਲ ਸਿੰਘ ਬੈਂਕਾ, ਸ. ਸੁਰਿੰਦਰ ਸਿੰਘ ਨਿਮਾਣਾ ਅਤੇ ਬੀਬੀ ਮਨਮੋਹਨ ਕੌਰ ਨੇ ਮੁੱਖ ਜੱਜ ਵਜੋਂ ਭੂਮਿਕਾ ਨਿਭਾਈ।ਹਰੇਕ ਬੱਚੇ ਨੂੰ 10 ਮਿੰਟ ਦਾ ਸਮਾਂ ਦਿੱਤਾ ਗਿਆ।ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਵਿੱਚੋਂ 20 ਸਕੂਲਾਂ ਦੇ ਤਕਰੀਬਨ 60 ਬੱਚਿਆਂ ਨੇ ਭਾਗ ਲਿਆ।ਮੰਚ ਦੀ ਸੇਵਾ ਸ. ਤਰਸੇਮ ਸਿੰਘ ਪ੍ਰਚਾਰਕ ਨੇ ਨਿਭਾਈ।
ਸ. ਬਲਵਿੰਦਰ ਸਿੰਘ ਜੌੜਾ ਵਧੀਕ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏੇ ਇਨ੍ਹਾਂ ਕਵੀਸ਼ਰੀ ਗਾਇਨ ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ 9 ਅਕਤੂਬਰ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨ ਚਿੰਨ੍ਹ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਇਸ ਮੌਕੇ ਸ. ਕਾਬਲ ਸਿੰਘ ਸੁਪਰਵਾਈਜ਼ਰ, ਸ. ਸਤਵਿੰਦਰ ਸਿੰਘ, ਸ. ਪ੍ਰਗਨ ਸਿੰਘ, ਰਿਸਰਚ ਸਕਾਲਰ ਬੀਬੀ ਅਮਰਜੀਤ ਕੌਰ, ਬੀਬੀ ਰਣਜੀਤ ਕੌਰ, ਬੀਬੀ ਪਰਮੀਤ ਕੌਰ, ਬੀਬੀ ਗੁਰਮੇਲ ਕੌਰ ਅਤੇ ਬੀਬੀ ਰਜਵੰਤ ਕੌਰ ਵੀ ਮੌਜੂਦ ਸਨ।