ਅੰਮ੍ਰਿਤਸਰ, ੩੦ ਸਤੰਬਰ (ਗੁਰਪ੍ਰੀਤ ਸਿੰਘ) – ਜੰਮੂੁਕਸ਼ਮੀਰ ਵਿੱਚ ਹੜ੍ਹਾਂ ਕਾਰਣ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਅਕਾਲ ਚੈਨਲ ਯੂ. ਕੇ ਨੇ ਵਿਦੇਸ਼ ਦੀਆਂ ਸੰਗਤਾਂ ਵੱਲੋਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ: ਸਤਿੰਦਰ ਸਿੰਘ ਨਿਜੀ ਸਹਾਇਕ ਪ੍ਰਧਾਨ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ: ਪ੍ਰਤਾਪ ਸਿੰਘ ਨੂੰ 10 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ। ਇਹ ਰਾਸ਼ੀ ਅਕਾਲ ਚੈਨਲ ਯੂ ਕੇ ਦੇ ਮੈਨੇਜਿੰਗ ਡਾਇਰੈਕਟਰ ਸ: ਅਮਰੀਕ ਸਿੰਘ ਕੂਨਰ, ਭਾਈ ਪਰਮਜੀਤ ਸਿੰਘ ਢਾਡੀ, ਸ: ਬਲਬੀਰ ਸਿੰਘ ਅਤੇ ਸ: ਮਨਦੀਪ ਸਿੰਘ ਵੱਲੋਂ ਭੇਟ ਕੀਤੀ ਗਈ।
ਪ੍ਰੈਸ ਨੂੰ ਜਾਣਕਾਰੀ ਦੇਂਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਪੀਲ ਸਦਕਾ ਯੂ.ਕੇ ਦੀਆਂ ਸੰਗਤਾਂ ਵੱਲੋਂ ਅਕਾਲ ਚੈਨਲ ਯੂ.ਕੇ ਦੇ ਮੈਨੇਜਿੰਗ ਡਾਇਰੈਕਟਰ ਸ: ਅਮਰੀਕ ਸਿੰਘ ਕੂਨਰ ਨੇ ਆਪਣੇ ਸਾਥੀਆਂ ਸਮੇਤ ਸ਼ੋ੍ਰਮਣੀ ਕਮੇਟੀ ਨੂੰ ਜੰਮੂ ਕਸ਼ਮੀਰ ਦੇ ਹੜ੍ਹ ਪੀੜ੍ਹਤਾਂ ਲਈ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਕੇ ਇਕ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਚਾਹੁਣ ਵਾਲੀ ਕੌਮ ਹੈ ਅਤੇ ਸ਼ੋ੍ਰਮਣੀ ਕਮੇਟੀ ਵੱਲੋਂ ਬਿਨਾ ਕਿਸੇ ਭੇਦੁਭਾਵ ਦੇ ਜੰਮੂੁਕਸ਼ਮੀਰ ਵਿਚ ਪੱਕਿਆ ਰਾਸ਼ਨ, ਸੁੱਕੀ ਰਸਦ, ਕੱਪੜੇ, ਬਿਸਤਰੇ, ਦਵਾਈਆਂ ਅਤੇ ਨਗਦ ਰਾਸ਼ੀ ਨਾਲ ਹਰ ਪ੍ਰਕਾਰ ਦੀ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵ’ਸਦਾ ਸਿੱਖ ਭਾਈਚਾਰਾ ਵੀ ਕਿਸੇ ਗੱਲੋਂ ਪਿੱਛੇ ਨਹੀਂ ਹਟਦਾ ਤੇ ਹਰ ਮੁਸੀਬਤ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜਾ ਰਹਿੰਦਾ ਹੈ। ਉਨ੍ਹਾਂ ਅਕਾਲ ਚੈਨਲ ਯੂ.ਕੇ ਦਾ ਇਸ ਵਿਸ਼ੇਸ਼ ਸਹਾਇਤਾ ਰਾਸ਼ੀ ਲਈ ਧੰਨਵਾਦ ਕਰਦਿਆਂ ਚੈਨਲ ਦੇ ਮੈਨੇਜਿੰਗ ਡਾਇਰੈਕਟਰ ਸ: ਅਮਰੀਕ ਸਿੰਘ ਕੂਨਰ ਤੇ ਉਨ੍ਹਾਂ ਨਾਲ ਆਏ ਪਤਵੰਤੇ ਸੱਜਣਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਨਮਾਨਿਤ ਕੀਤਾ।
ਇਸ ਮੌਕੇ ਭਾਈ ਜਸਬੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ: ਸੁਖਦੇਵ ਸਿੰਘ ਇੰਚਾਰਜ ਦਫ਼ਤਰ ਸ੍ਰੀ ਅਕਾਲ ਤਖ਼ਤ ਸਾਹਿਬ, ਸ: ਭੂਪਿੰਦਰ ਸਿੰਘ ਸਰਪੰਚ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …