ਅੰਮਿਤਸਰ, 23 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਵਾਰਡ ਨੰ: 57 ਅਧੀਨ ਪੈਂਦੇ ਇਲਾਕੇ ਇਸਲਾਮਾਬਾਦ ਵਿੱਚ ਸ਼ਨੀ ਮੰਦਿਰ ਦੇ ਨਜ਼ਦੀਕ ਪਾਰਕ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ।ਸੋਨੀ ਨੇ ਦੱਸਿਆ ਕਿ 10 ਲੱਖ ਰੁਪਏ ਨਾਲ ਇਸ ਪਾਰਕ ਦਾ ਨਵੀਨੀਕਰਨ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਪਾਰਕ ਵਿੱਚ ਬੱਚਿਆਂ ਲਈ ਝੂਲੇ ਅਤੇ ਸੈਰ ਕਰਨ ਲਈ ਆ ਰਹੇ ਬਜੁਰਗਾਂ ਲਈ ਬੈਂਚ ਵੀ ਬਣਾਏ ਜਾਣਗੇ।
ਸੋਨੀ ਨੇ ਦੱਸਿਆ ਕਿ ਪਾਰਕ ਵਿੱਚ ਰੰਗ ਬਿਰੰਗੀਆਂ ਲਾਈਟਾਂ ਵੀ ਲਗਾਈਆਂ ਜਾਣਗੀਆਂ ਅਤੇ ਫੁੱਲ ਵੀ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਪਾਰਕ ਨੂੰ ਖੂਬਸੂਰਤ ਪਾਰਕ ਵਜੋਂ ਬਣਾਇਆ ਜਾਵੇਗਾ।ਸੋਨੀ ਵੱਲੋਂ ਇਲਾਕੇ ਦਾ ਦੌਰਾ ਵੀ ਕੀਤਾ ਗਿਆ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੰੂ ਸੁਣਿਆ।ਸੋਨੀ ਨੇ ਦੱਸਿਆ ਕਿ ਵਾਰਡ ਨੰ: 57 ਵਿੱਚ ਐਲ.ਈ.ਡੀ ਲਾਈਟਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਇਹ ਕੰਮ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ।
ਇਸ ਮੌਕੇ ਵਿਕਾਸ ਸੋਨੀ ਕੌਂਸਲਰ, ਪਰਮਜੀਤ ਸਿੰਘ ਚੋਪੜਾ, ਵਿਲਾਇਤੀ ਲਾਲ ਆਨੰਦ, ਸਤੀਬੀਰ ਸਿੰਘ ਲਾਲੀ, ਨਰਿੰਦਰ ਕੁਮਾਰ, ਬਲਵਿੰਦਰ ਸ਼ਰਮਾ, ਪੰਨਾ ਲਾਲ, ਬੱਬੂ ਮੋਹਨ, ਵਿਸ਼ਾਲ ਮਿਸ਼ਰਾ, ਵਿਕਾਸ ਮਿਸ਼ਰਾ, ਨਰਿੰਦਰ ਪੰਛੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …