Friday, February 27, 2026

ਖੱਪਤਕਾਰਾਂ ਨੂੰ ਉਨਾਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਜਾਵੇਗਾ – ਭਾਰਤ ਭੂਸ਼ਣ ਆਸ਼ੂ

ਰਾਸ਼ਟਰੀ ਖ਼ਪਤਕਾਰ ਦਿਵਸ ਮੌਕੇ ਲੁਧਿਆਣਾ ਵਿਖੇ ਰਾਜ ਪੱਧਰੀ

ਚੰਡੀਗੜ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵਲੋਂ ਖ਼ਪਤਕਾਰ ਸੁਰੱਖਿਆ ਐਕਟ PPNJ25122019072019 ਬਾਰੇ ਸੂਬੇ ਵਿੱਚ ਅਰੰਭੀ ਜਾ ਰਹੀ ਵਿਸ਼ਾਲ ਜਾਗਰੂਕਤਾ ਮੁਹਿੰਮ ਦੇਸ਼ ਦੀ ਸਭ ਤੋਂ ਵੱਡੀ ਜਾਗਰੂਕਤਾ ਮੁਹਿੰਮ ਸਾਬਿਤ ਹੋਵੇਗੀ।ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਵੱਡੀ ਪੱਧਰ `ਤੇ ਖ਼ੱਪਤਕਾਰਾਂ ਨੂੰ ਪਿੰਡ ਪੱਧਰ ਤੱਕ ਜਾਗਰੂਕ ਕਰਨ ਦਾ ਟੀਚਾ ਹੈ।ਇਹ ਮੁਹਿੰਮ ਜਲਦ ਹੀ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਫਾਇਦਾ ਮਿਲੇਗਾ।
ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਰਾਸ਼ਟਰੀ ਖ਼ੱਪਤਕਾਰ ਦਿਵਸ ਸੰਬੰਧੀ ਆਯੋਜਿਤ ਕੀਤੇ ਗਏ ਰਾਜ ਪਧਰੀ ਸਮਾਗਮ ਵਿੱਚ ਆਸ਼ੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਵਭਾਗ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ ਸਿਨਹਾ, ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸਨ।
ਆਸ਼ੂ ਨੇ ਕਿਹਾ ਕਿ ਨਵੇਂ ਐਕਟ ਵਿੱਚ ਗੁੰਮਰਾਹਕੁੰਨ ਇਸ਼ਤਿਹਾਰਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਜੁਰਮਾਨਿਆਂ ਦਾ ਪ੍ਰਬੰਧ ਕੀਤਾ ਗਿਆ ਹੈ।ਇਸ ਤਹਿਤ ਸੈਂਟਰਲ ਕੰਜਿਊਮਰ ਪ੍ਰੋਟੈਕਸ਼ਨ ਅਥਾਰਟੀ ਵਲੋਂ 10 ਲੱਖ ਅਤੇ 2 ਸਾਲ ਤੱਕ ਦੀ ਸਜ਼ਾ ਦਾ ਪ੍ਰਬੰਧ ਹੈ।ਦੁਬਾਰਾ ਗਲਤੀ ਕਰਨ `ਤੇ ਇਹ ਜੁਰਮਾਨਾ ਰਾਸ਼ੀ 50 ਲੱਖ ਰੁਪਏ ਅਤੇ ਸਜ਼ਾ 5 ਸਾਲ ਤੱਕ ਹੋਣ ਦਾ ਵੀ ਪ੍ਰਬੰਧ ਹੈ।ਇਸ ਸੰਬੰਧੀ ਸੈਂਟਰਲ ਕੰਜਿਊਮਰ ਪ੍ਰੋਟੈਕਸ਼ਨ ਅਥਾਰਟੀ ਵੱਲੋਂ ਇਸ਼ਤਿਹਾਰ ਕਰਤਾ ਕੰਪਨੀ ਨੂੰ ਸੰਬੰਧਤ ਉਤਪਾਦ ਜਾਂ ਵਸਤ ਨੂੰ ਇਕ ਸਾਲ ਇਸ਼ਤਿਹਾਰਬਾਜ਼ੀ ਤੋਂ ਵੀ ਰੋਕਿਆ ਜਾ ਸਕਦਾ ਹੈ।
ਉਨਾਂ ਕਿਹਾ ਕਿ ਨਵੇਂ ਐਕਟ ਤਹਿਤ ਜ਼ਿਲਾ, ਰਾਜ ਅਤੇ ਰਾਸ਼ਟਰੀ ਪੱਧਰ `ਤੇ ਖਪਤਕਾਰ ਝਗੜਾ ਨਿਵਾਰਨ ਕਮਿਸ਼ਨਾਂ ਦਾ ਗਠਨ ਕੀਤਾ ਜਾਵੇਗਾ।ਜ਼ਿਲਾ ਪੱਧਰੀ ਕਮਿਸ਼ਨਾਂ ਵਲੋਂ 1 ਕਰੋੜ ਰੁਪਏ ਤੱਕ ਦੇ ਮੁੱਲ ਵਾਲੀਆਂ ਵਸਤਾਂ ਜਾਂ ਉਤਪਾਦਾਂ ਬਾਰੇ ਸ਼ਿਕਾਇਤਾਂ ਲਈਆਂ ਅਤੇ ਸੁਣੀਆਂ ਜਾਣਗੀਆਂ।ਜਦਕਿ 1 ਕਰੋੜ ਤੋਂ 10 ਕਰੋੜ ਰੁਪਏ ਤੱਕ ਦੀਆਂ ਸ਼ਿਕਾਇਤਾਂ ਰਾਜ ਪੱਧਰੀ ਕਮਿਸ਼ਨ ਕੋਲ ਅਤੇ ਇਸ ਤੋਂ ਉੱਪਰ ਰਕਮ ਵਾਲੀਆਂ ਸ਼ਿਕਾਇਤਾਂ ਰਾਸ਼ਟਰੀ ਕਮਿਸ਼ਨ ਮੂਹਰੇ ਰੱਖੀਆਂ ਜਾ ਸਕਣਗੀਆਂ।
ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਸਿਨਹਾ ਨੇ ਕਿਹਾ ਕਿ ਇਸ ਨਵੇਂ ਐਕਟ ਦੇ ਤਹਿਤ ਜੇਕਰ ਕੋਈ ਖੱਪਤਕਾਰ ਕਿਸੇ ਵੀ ਵਸਤ ਜਾਂ ਉਤਪਾਦ ਤੋਂ ਸੰਤੁਸ਼ਟ ਨਹੀਂ ਹੁੰਦਾ ਤਾਂ ਉਸ ਕੰਪਨੀ ਖ਼ਿਲਾਫ ਕੇਸ ਖੱਪਤਕਾਰ ਆਪਣੇ ਸ਼ਹਿਰ ਵਿੱਚ ਵੀ ਫਾਈਲ ਕਰ ਸਕੇਗਾ ਭਾਵੇਂਕਿ ਖਰੀਦਦਾਰੀ ਕਿਸੇ ਹੋਰ ਸ਼ਹਿਰ ਵਿਚੋਂ ਕਿਉਂ ਨਾ ਕੀਤੀ ਹੋਵੇ।ਖੱਪਤਕਾਰ ਨੂੰ ਕੋਈ ਵਕੀਲ ਰੱਖਣ ਦੀ ਜ਼ਰੂਰਤ ਨਹੀਂ ਪਵੇਗੀ ਅਤੇ ਇਸ ਮਾਮਲੇ ਦਾ ਨਿਪਟਾਰਾ ਵੀ 3 ਮਹੀਨੇ ਵਿੱਚ ਕੀਤਾ ਜਾਵੇਗਾ।
ਸਮਾਗਮ ਦੌਰਾਨ ਲੁਧਿਆਣਾ ਖਪਤਕਾਰ ਝਗੜਾ ਨਿਵਾਰਣ ਫੋਰਮ ਦੇ ਪ੍ਰਧਾਨ ਜੀ.ਕੇ ਧੀਰ, ਅਖ਼ਿਲ ਭਾਰਤੀ ਗਰਾਮ ਪੰਚਾਇਤ ਪੰਜਾਬ ਦੇ ਮੁੱਖ ਸਲਾਹਕਾਰ ਇੰਦਰਜੀਤ ਸਿੰਘ ਸੋਢੀ, ਐਸ.ਬੀ ਪਾਂਧੀ, ਓ.ਪੀ ਗਰਗ ਨੇ ਇਸ ਨਵੇਂ ਐਕਟ ਬਾਰੇ ਬੜੇ ਵਿਸਥਾਰ ਨਾਲ ਚਾਨਣਾ ਪਾਇਆ।ਰੰਗਾਰੰਗ ਪੇਸ਼ਕਾਰੀਆਂ ਦੇ ਜੇਤੂਆਂ ਨੂੰ ਮੁੱਖ ਮਹਿਮਾਨ ਵਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀ ਸੰਜੇ ਤਲਵਾੜ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ, ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਸੁਬਰਾਮਨੀਅਮ, ਵਧੀਕ ਡਿਪਟੀ ਕਮਿਸ਼ਨਰ (ਜ) ਇਕਬਾਲ ਸਿੰਘ ਸੰਧੂ, ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਜ਼ਿਲਾ ਕਾਂਗਰਸ ਪਾਰਟੀ ਪ੍ਰਧਾਨ ਅਸ਼ਵਨੀ ਸ਼ਰਮਾ, ਵਿਭਾਗ ਦੇ ਡਿਪਟੀ ਡਾਇਰੈਕਟਰ ਮਿਸ ਸੋਨਾ ਥਿੰਦ, ਡੀ.ਐਫ਼.ਐਸ.ਈ ਸ੍ਰੀਮਤੀ ਗੀਤਾ ਬਿਸ਼ੰਭੂ ਅਤੇ ਸੁਖਵਿੰਦਰ ਸਿੰਘ ਗਿਲ ਆਦਿ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply