Thursday, March 26, 2026

ਮਹਿੰਦਰ ਸਿੰਘ ਕੇ.ਪੀ ਨੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਕੇ.ਪੀ ਨੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ PPNJ2512201908ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ, ਵਿਧਾਇਕ ਪ੍ਰਗਟ ਸਿੰਘ, ਅਵਤਾਰ ਸਿੰਘ ਜੂਨੀਅਰ ਵਿਧਾਇਕ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਰਾਜ ਵੇਰਕਾ ਦੀ ਹਾਜ਼ਰੀ ਵਿਚ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ।
ਕੇ.ਪੀ ਦੁਆਬਾ ਦੇ ਸੀਨੀਅਰ ਕਾਂਗਰਸੀ ਆਗੂ, ਪੰਜਾਬ ਦੇ ਸਾਬਕਾ ਮੰਤਰੀ, ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਦੇ ਅਹੁਦਿਆਂ `ਤੇ ਰਹਿ ਚੁੱਕੇ ਹਨ।ਇਹ ਕਾਰਜ਼ਕਾਲ ਤਿੰਨ ਸਾਲ ਦਾ ਹੋਵੇਗਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।ਇਸ ਮੌਕੇ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ, ਤਕਨੀਕੀ ਸਿੱਖਿਆ ਬੋਰਡ ਦੇ ਪ੍ਰਮੁੱਖ ਸਕੱਤਰ ਰਾਜੀਵ ਗੁਪਤਾ ਸਕੱਤਰ, ਮੈਂਬਰ (ਪੀ.ਆਈ.ਆਰ.ਏ) ਇੰਜ. ਮਨਮੋਹਨ ਸਿੰਘ ਅਤੇ ਮਹਿੰਦਰ ਸਿੰਘ ਕੇ.ਪੀ ਦੇ ਪਰਿਵਾਰਕ ਮੈਂਬਰ ਮੌਜੂਦ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply