Thursday, March 26, 2026

ਰਜ਼ੀਆ ਸੁਲਤਾਨਾ ਨੇ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ 7ਵੀਂ ਮੀਟਿੰਗ ‘ਚ ਸੜਕ ਸੁਰਖਿਆ ਉਪਾਵਾਂ ਦਾ ਜਾਇਜ਼ਾ ਲਿਆ

ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਲਿਆ ਹਿੱਸਾ

ਚੰਡੀਗੜ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ 7ਵੀਂ ਮੀਟਿੰਗ ਅੱਜ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ Razia Sultanaਦੀ ਅਗਵਾਈ ਵਿੱਚ ਪੰਜਾਬ ਭਵਨ ਚੰਡੀਗੜ ਵਿਖੇ ਕੀਤੀ ਗਈ। ਇਸ ਮੀਟਿੰਗ ਵਿਚ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸ਼ਾਦ, ਰਾਜ ਟਰਾਂਸਪੋਰਟ ਕਮਿਸ਼ਨਰ ਡਾ: ਅਮਰਪਾਲ ਸਿੰਘ, ਵਿਸ਼ੇਸ਼ ਸਕੱਤਰ (ਖਰਚਾ) ਡਾ. ਅਭਿਨਵ ਤ੍ਰਿਖਾ ਸ਼ਾਮਲ ਹੋਏ।ਭਾਰਤੀ ਨੈਸ਼ਨਲ ਹਾਈਵੇਅ ਅਥਾਰਟੀ, ਸਥਾਨਕ ਸਰਕਾਰਾਂ ਵਿਭਾਗ, ਐਨ.ਆਈ.ਸੀ, ਸਿੱਖਿਆ ਵਿਭਾਗ, ਪੰਜਾਬ ਮੰਡੀ ਬੋਰਡ, ਪੀ.ਆਰ.ਬੀ.ਡੀ.ਬੀ ਦੇ ਅਧਿਕਾਰੀਆਂ ਵੀ ਹਾਜ਼ਰ ਸਨ।
ਟਰਾਂਸਪੋਰਟ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਸੜਕ ਸੁਰੱਖਿਆ ਸੁਧਾਰਾਂ ਨੂੰ ਤੇਜ਼ ਕਰਨ ਦੀ ਲੋੜ `ਤੇ ਜ਼ੋਰ ਦਿੱਤਾ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ।ਇਸ ਮੀਟਿੰਗ ਵਿੱਚ ਸੜਕ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨ ਸਬੰਧੀ ਲੋੜੀਂਦੇ ਸਾਜ਼ੋ-ਸਮਾਨ ਦੀ ਖਰੀਦ, ਐਂਬੂਲੈਂਸ ਦੀ ਆਸਾਨ ਪਹੁੰਚ, ਹਾਦਸਾ ਹੋਣ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ, ਇਨਫੋਰਸਮੈਂਟ ਉਪਾਅ ਨੂੰ ਤੇਜ਼ ਕਰਨ, ਸੜਕ ਸੁਰੱਖਿਆ ਫੰਡ ਦੀ ਸਿਰਜਣਾ, 31ਵੇਂ ਰਾਸ਼ਟਰੀ ਸੜਕ ਸੁਰੱਖਿਆ ਹਫਤਾ 2020 ਸਬੰਧੀ ਜਾਣਕਾਰੀ ਵਰਗੇ ਮਹੱਤਵਪੂਰਨ ਮੁੱਦੇ ਵਿਚਾਰੇ ਗਏ।ਇਸ ਦੇ ਨਾਲ ਹੀ ਪੰਜਾਬ ਵਿਜ਼ਨ ਜ਼ੀਰੋ ਪ੍ਰੋਜੈਕਟ ਅਧੀਨ ਪ੍ਰਗਤੀ ਸਬੰਧੀ ਪੇਸ਼ਕਾਰੀ ਵੀ ਦਿੱਤੀ ਗਈ।
ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ।ਸਰਕਾਰ ਵਲੋਂ ਅਪਰਾਧਾਂ ਨੂੰ ਰੋਕਣ ਸੰਬਧੀ 19 ਦਸੰਬਰ 2019 ਨੂੰ ਜਾਰੀ ਕੀਤੇ ਗਏ ਦੋ ਨੋਟੀਫਿਕੇਸ਼ਨਾਂ ਦੇ ਸੰਬੰਧ ਵਿਚ ਡਿਪਟੀ ਕਮਿਸ਼ਨਰਾਂ ਨਾਲ ਸਬੰਧਤ ਹੋਰ ਅਹਿਮ ਮੁੱਦਿਆਂ `ਤੇ ਵੀ ਚਰਚਾ ਕੀਤੀ ਗਈ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply