Wednesday, July 2, 2025
Breaking News

ਜੀ.ਜੀ.ਐਸ ਇੰਟਰਨੈਸ਼ਨਲ ਸਕੂਲ ਵਿਖੇ ਸ਼ਾਹਿਬਜਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਪ੍ਰੋਗਰਾਮ

ਲੌਂਗੋਵਾਲ, 26 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਪਿੰਡ ਜਲੂਰ ਵਿਖੇ ਜੀ.ਜੀ ਐਸ ਇੰਟਰਨੈਸ਼ਨਲ ਸਕੂਲ ਵਿਖੇ ਸ਼ਹੀਦੀ ਦਿਹਾੜੇ ਨੂੰ PPNJ2712201904ਸਮਰਪਿਤ ਪ੍ਰੋਗਰਾਮ ਦਾ ਆਯੋਜਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਅਨੀਤਾ ਸ਼ਰਮਾ ਦੀ ਅਗਵਾਈ ਵਿੱਚ ਕੀਤਾ ਗਿਆ।ਜਿਸ ਵਿੱਚ ਬੱਚਿਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸ਼ਾਹਿਬਜਾਦਿਆਂ ਦੀ ਲਾਸਾਨੀ ਕੁਰਬਾਨੀ ਨਾਲ ਸੰਬੰਧਿਤ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ।ਪ੍ਰੋਗਰਾਮ ਦੌਰਾਨ ਅਰਮਾਨਦੀਪ ਰੰਧਾਵਾ ਵਲੋਂ ਗੀਤ “ਪੁੱਤਰਾਂ ਵਾਲਿਓ ਭੁੱਲ ਨਾ ਜਾਇਓ ਪੁੱਤਰਾਂ ਦੀ ਕੁਰਬਾਨੀ ਨੂੰ, ਮਨਪ੍ਰੀਤ ਕੌਰ ਨੇ “ਦਾਦੀ ਜੀ ਠੰਢ ਜਿਹੀ ਲੱਗਦੀ ਏ, ਕੋਈ ਗੱਲ ਸੁਣਾ ਦਿਓ ਗਰਮ ਜਿਹੀ” ਖੁਸ਼ਪ੍ਰੀਤ ਕੌਰ ਨੇ “ਸਰਸਾ ਨਦੀ ਤੇ ਵਿਛੋੜਾ ਪੈ ਗਿਆ ਉਸ ਵੇਲੇ ਦਾ ਸੁਣ ਲਓ ਹਾਲ ਜੀ” ਜਸਨਪ੍ਰੀਤ ਕੌਰ ਨੇ “ਖੇਡਣ ਦੀਆਂ ਉਮਰਾਂ ਸੀ, ਸੂਬਿਆ ਤਰਸ ਕਿਉਂ ਨਹੀਂ ਕਰਿਆ” ਤੇਜਿੰਦਰਪਾਲ ਸ਼ਰਮਾ ਨੇ “ਗੋਬਿੰਦ ਦੇ ਲਾਲ ਸੂਬਿਆ, ਸਮਝੀਂ ਨਾ ਡਰ ਜਾਣਗੇ” ਦਿਲਪ੍ਰੀਤ ਕੌਰ ਨੇ “ਸ਼ਿਮਲਾ ਤਾਂ ਸਾਰਿਆਂ ਨੇ ਘੁੰਮਿਐ, ਦੱਸੋ ਕੌਣ ਕੌਣ ਗਿਆ ਸਰਹੰਦ ਬਈ” ਗਾ ਕੇ ਸ਼ਾਹਿਬਜਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ।ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਐਲ.ਈ.ਡੀ ਰਾਹੀਂ “ਚਾਰ ਸਾਹਿਬਜ਼ਾਦੇ” ਫਿਲਮ ਵੀ ਵਿਖਾਈ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਬੰਧਕੀ ਮੈਂਬਰ ਜਤਿੰਦਰ ਸਿੰਘ ਜਲੂਰ ਅਤੇ ਮੇਵਾ ਸਿੰਘ ਸਰਾਓ ਨੇ ਕਿਹਾ ਕਿ `ਨਿੱਕੀਆਂ ਜਿੰਦਾਂ ਵੱਡੇ ਸਾਕੇ’ ਦੇ ਬੋਲ ਹਮੇਸ਼ਾਂ ਹੀ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਸ਼ਹਾਦਤ ਨੂੰ ਲੋਕ ਮਨਾਂ ਅਤੇ ਜ਼ੁਬਾਨਾਂ ਵਿੱਚ ਤਾਜ਼ਾ ਰੱਖੇ ਰਹਿਣਗੇ।ਸਿੱਖ ਬੱਚਿਆਂ ਤੇ ਨੌਜਵਾਨ ਪੀੜ੍ਹੀ ਨੂੰ ਧਰਮ ਤੇ ਵਿਰਾਸਤ ਦੇ ਆਤਮਿਕ ਮੰਡਲ ਵਿੱਚ ਪਰਪੱਕ ਰਹਿਣ ਦੇ ਆਸ਼ੇ ਤੋਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਵਾਰਤਾ ਤੋਂ ਉਪਰ ਕੋਈ ਇਤਿਹਾਸਕ ਬਿਰਤਾਂਤ, ਕਥਾ ਨਹੀਂ ਹੈ।ਉਨ੍ਹਾਂ ਕਿਹਾ ਕਿ ਸਾਰੇ ਸਕੂਲਾਂ ਵਿਚ ਕਿ੍ਸਮਿਸ ਦੇ ਤਿਉਹਾਰ ਦੇ ਨਾਲ-ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸ਼ਾਹਿਬਜਾਦਿਆਂ ਦੇ ਜੀਵਨ ਅਤੇ ਅਦੁੱਤੀਆਂ ਸ਼ਹਾਦਤਾਂ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਕਿ ਸਾਡੇ ਬੱਚਿਆਂ ਨੂੰ ਸਾਡੇ ਧਰਮ ਦੇ ਵਡਮੁੱਲੇ ਇਤਿਹਾਸ ਬਾਰੇ ਜਾਣਕਾਰੀ ਮਿਲ ਸਕੇ ਅਤੇ ਉਹ ਦੁਨਿਆਵੀ ਵਿੱਦਿਆ ਦੇ ਨਾਲ ਨਾਲ ਗੁਰਸਿੱਖ ਰਹਿਣੀ ਬਹਿਣੀ ਵਿੱਚ ਰਹਿੰਦੇ ਹੋਏ ਆਪਣਾ ਜੀਵਨ ਬਤੀਤ ਕਰਨ ਅਤੇ ਦੂਸਰਿਆਂ ਲਈ ਪ੍ਰੇਰਨਾ ਸਰੋਤ ਬਣ ਸਕਣ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸ਼ਾਹਿਬਜਾਦਿਆਂ ਨੂੰ ਸਰਧਾਂਜਲੀ ਵੀ ਭੇਂਟ ਕੀਤੀ ਗਈ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply