ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਹਫਤਾ ਮਨਾਇਆ ਜਾ ਰਿਹਾ ਹੈ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ 23 ਤੋਂ 28 ਦਸੰਬਰ ਤੱਕ ਰੋਜ਼ਾਨਾ ਦੁਪਹਿਰ 3.00 ਵਜੇ ਤੋਂ ਸ਼ਾਮ 6 ਵਜੇ ਤੱਕ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਦੇ ਸੰਗਤ ਰੂਪੀ ਪਾਠ ਅਤੇ ਕਥਾ ਕੀਰਤਨ ਦੇ ਦੀਵਾਨ ਸਜਾਏ ਜਾਣਗੇ।ਜਿਸ ਦੌਰਾਨ ਹੋਰ ਜੱਥਿਆਂ ਤੋਂ ਇਲਾਵਾ ਭਾਈ ਗੁਰਇਕਬਾਲ ਸਿੰਘ ਰੋਜ਼ਾਨਾ ਕਥਾ ਕੀਰਤਨ ਦੀਆਂ ਹਾਜਰੀਆਂ ਭਰ ਕੇ ਸੰਗਤਾਂ ਨੂੰ ਨਿਹਾਲ ਕਰਨਗੇ।ਜਪ-ਤਪ ਸਮਾਗਮ ਦੀਆਂ ਲੜੀਆਂ ਵਿੱਚ ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਦਾ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਅਿਾ ਜਾਵੇਗਾ।
ਭਾਈ ਗੁਰਇਕਬਾਲ ਸਿੰਘ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਸ਼ਹੀਦੀ ਸਪਤਾਹ ਦੌਰਾਨ ਉਹ ਵੱਧ ਤੋਂ ਵੱਧ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠਾਂ ਦੀਆਂ ਹਾਜਰੀਆਂ ਭਰਨ ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …