ਪਠਾਨਕੋਟ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ
ਜਾਣਕਾਰੀ ਦੇਣ ਲਈ ਸਰਕਾਰੀ ਆਈ.ਟੀ.ਆਈ (ਲੜਕੀਆਂ) ਪਠਾਨਕੋਟ ਦੀਆਂ ਵਿਦਿਆਰਥਣਾਂ ਨੂੰ ਰੋਜ਼ਗਾਰ ਬਿਊਰੋ ਦਾ ਦੌਰਾ ਕਰਵਾਇਆ ਗਿਆ।ਇਸ ਸੈਸ਼ਨ ਦੌਰਾਨ ਗੁਰਮੇਲ ਸਿੰਘ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਨੇ ਰੋਜ਼ਗਾਰ ਬਿਊਰੋ ਵਿਖੇ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਦੱਸਿਆ।ਉਨਾਂ ਕਿਹਾ ਕਿ ਇਥੇ ਵੱਖ-ਵੱਖ ਕੈਰੀਅਰ ਸਬੰਧੀ ਕੌਂਸਲਿੰਗ, ਪਲੇਸਮੈਂਟ ਕੈਂਪ, ਤਕਨੀਕੀ ਕੋਰਸਾਂ, ਵਿਦੇਸ਼ੀ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।ਇਥੇ ਮੁਫਤ ਇੰਟਰਨੈਟ ਸਹੂਲਤ ਉਪਲੱਬਧ ਹੈ, ਜਿਸ ਦਾ ਕੋਈ ਵੀ ਵਿਦਿਆਰਥੀ / ਪ੍ਰਾਰਥੀ ਆ ਕੇ ਫਾਇਦਾ ਲੈ ਸਕਦਾ ਹੈ।ਪ੍ਰਦੀਪ ਕੁਮਾਰ ਨੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਪਠਾਨਕੋਟ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਵੱਖ-ਵੱਖ ਤਕਨੀਕੀ ਕੋਰਸਾਂ. ਸਵੈ ਰੋਜ਼ਗਾਰ ਸਕੀਮਾਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਬਾਰੇ ਜਾਣਕਾਰੀ ਦੱਸਿਆ।ਰਾਕੇਸ਼ ਕੁਮਾਰ ਪਲੇਸਮੈਂਟ ਅਫਸਰ ਵਲੋਂ ਰੋਜ਼ਗਾਰ ਬਿਊਰੋ ਵਲੋਂ ਲਗਾਏ ਜਾ ਰਹੇ ਪਲੇਸਮੈਂਟ ਕੈਂਪਾਂ ਬਾਰੇ ਅਤੇ ਨੌਕਰੀਆਂ ਦੀ ਉਪਲੱਬਧਤਾ, ਮੈਡਮ ਸੀਮਾ ਦੇਵੀ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਵਲੋਂ ਪ੍ਰਸਨੈਲਿਟੀ ਡਿਵੈਲਪਮੈਂਟ ਅਤੇ ਅਗਲੇਰੀ ਪੜ੍ਹਾਈ ਅਤੇ ਵਰੁਣ ਪੂਰੀ ਨੇ ਕਾਮਨ ਸਰਵਿਸ ਸੈਂਟਰ ਵਲੋਂ ਵਿਲੇਜ਼ ਲੈਵਲ ਇੰਟਰਪਰੀਨਿਊਰ ਬਣਨ ਸਬੰਧੀ ਜਾਣਕਾਰੀ ਦਿੱਤੀ।ਰੋਜ਼ਗਾਰ ਬਿਊਰੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਸਥਿਤ ਰੂਮ ਨੰਬਰ 352 ਵਿਖੇ ਸਥਿਤ ਹੈ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media