Thursday, July 23, 2026

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਸਮੇਸ਼ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇਜ਼ਿਗਰ ਬਾਬਾ ਜ਼ੋਰਾਵਰ ਸਿੰਘ, SGPC Logoਬਾਬਾ ਫਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਅੱਜ 28 ਦਸੰਬਰ ਨੂੰ ਸਥਾਨਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ-ਭਾਵਨਾ ਨਾਲ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਜਾਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ।
            ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਭਾਵੇਂ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਤ ਛੁੱਟੀ ਹੈ।ਪਰ ਮੁੱਖ ਸਕੱਤਰ ਡਾ. ਰੂਪ ਸਿੰਘ ਦੇ ਆਦੇਸ਼ ਅਨੁਸਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 28 ਦਸੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਤੇ ਗੁਰਬਾਣੀ ਕੀਰਤਨ ਰਾਹੀਂ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਾਵੇਗਾ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …

Leave a Reply