Friday, November 6, 2026

ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਮੀਟਿੰਗ ਦਾ ਆਯੋਜਨ

ਕਪੂਰਥਲਾ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੀ ਰਹਿਨੁਮਾਈ ਹੇਠ ਪਿਛਲੇ ਦਿਨ੍ਹੀਂ ਆਯੂਸ਼ਮਾਨ ਭਾਰਤ ਸਰਬਤ PPNJ2812201908ਬੀਮਾ ਯੋਜਨਾ ਤਹਿਤ ਜਿਲੇ ਦੇ ਆਰੋਗਿਆ ਮਿੱਤਰਾ ਦੀ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ।ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ ਵੀ ਨਾਲ ਸਨ।ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਆਰੋਗਿਆ ਮਿੱਤਰਾ ਨੂੰ ਨਿਰਦੇਸ਼ ਦਿੱਤੇ ਕਿ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਇਸ ਸਕੀਮ ਦਾ ਫਾਇਦਾ ਪਹੰੁਚਾਇਆ ਜਾਏ।ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਕੇਂਦਰ ਵਿੱਚ ਆਉਣ ਵਾਲੇ ਹਰ ਇਨਡੋਰ ਮਰੀਜ਼ ਦੀਆਂ ਆਯੂਸ਼ਮਾਨ ਭਾਰਤ ਸਰਬਤ ਬੀਮਾ ਯੋਜਨਾ ਤਹਿਤ ਸਕਰੀਨਿੰਗ ਕੀਤੀ ਜਾਏ ਤੇ ਉਸ ਨੂੰ ਇਸ ਸਕੀਮ ਦਾ ਬਣਦਾ ਲਾਭ ਦਿੱਤਾ ਜਾਏ।ਡਾ. ਜਸਮੀਤ ਕੌਰ ਬਾਵਾ ਨੇ ਆਰੋਗਿਆ ਮਿੱਤਰਾ ਨੂੰ ਕੰਮ ਦੌਰਾਨ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply