Thursday, April 23, 2026

ਰਾਣਾ ਗੁਰਜੀਤ ਸਿੰਘ ਨੇ ਨਵ-ਨਿਯੁੱਕਤ ਚੇਅਰਮੈਨਾਂ ਦਾ ਕੀਤਾ ਸਨਮਾਨ

ਕਪੂਰਥਲਾ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਕਪੂਰਥਲਾ ਦੇ ਨਵ-ਨਿਯੁੱਕਤ ਚੇਅਰਮੈਨ ਅਨੂਪ ਕੱਲ੍ਹਣ, PPNJ2812201909ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਅਵਤਾਰ ਸਿੰਘ ਔਜਲਾ ਅਤੇ ਉੱਪ ਚੇਅਰਮੈਨ ਰਜਿੰਦਰ ਕੌੜਾ ਨੇ ਏਕਤਾ ਭਵਨ ਵਿਖੇ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਵੱਡੀ ਗਿਣਤੀ ‘ਚ ਆਗੂਆਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ, ਪੰਚਾਂ-ਸਰਪੰਚਾਂ ਤੇ ਹੋਰਨਾਂ ਸ਼ਖਸੀਅਤਾਂ ਦੀ ਮੌਜੂਦਗੀ ਵਿੱਚ ਤਿੰਨਾਂ ਨੂੰ ਸਨਮਾਨਿਤ ਕੀਤਾ ਗਿਆ।ਇਹਨਾਂ ਆਗੂਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦਾ ਧੰਨਵਾਦ ਕਰਦਿਆਂ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਂਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ।
ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਅਮਰਜੀਤ ਸਿੰਘ ਸੈਦੋਵਾਲ, ਨਰਿੰਦਰ ਸਿੰਘ ਮੰਨਸੂ, ਸੁਰਿੰਦਰ ਨਾਥ ਮੜੀਆ, ਸਰਪੰਚ ਜਸਵੰਤ ਲਾਡੀ, ਸਰਪੰਚ ਸਰਦੂਲ ਸਿੰਘ ਧਾਲੀਵਾਲ, ਪਲਵਿੰਦਰ ਸਿੰਘ ਧਾਲੀਵਾਲ, ਸਰਪੰਚ ਸਤਨਾਮ ਸਿੰਘ, ਲੱਖਣ, ਲਖਵਿੰਦਰ ਸਿੰਘ ਮੈਣਵਾਂ, ਮਨਜਿੰਦਰ ਸਿੰਘ ਸਾਹੀ, ਰਜਿੰਦਰ ਸਿੰਘ ਵਾਲੀਆ, ਰੋਸ਼ਨ ਲਾਲ ਮੈਰੀਪੁਰ, ਸਿੰਵ ਵਧਵਾ, ਪਿੰਟੂ ਵਧਵਾ, ਤਰਸੇਮ ਲਾਲ ਸ਼ੇਖੂਪੁਰ, ਦਾਰਾ ਸਿੰਘ, ਮਨਜੀਤ ਸਿੰਘ ਔਜਲਾ, ਬਲਵਿੰਦਰ ਸੰਧੂ ਚੱਠਾ, ਪੀਟਰ ਕਸੋ ਚਾਹਲ, ਰਵਿੰਦਰ ਅਗਰਵਾਲ,, ਹਰਿੰਦਰ ਸਿੰਘ ਨੀਟਾ, ਨੀਤੂ ਖੁੱਲਰ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …

Leave a Reply