Thursday, September 24, 2026

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜ੍ਹੇ ਨੂੰ ਬਾਲ ਦਿਵਸ ਵਜੋਂ ਐਲਾਨਿਆ ਜਾਵੇ – ਮਨਪ੍ਰੀਤ ਨਮੋਲ

ਲੌਂਗੋਵਾਲ, 28 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜ੍ਹੇ ਨੂੰ ਕੇਂਦਰ ਸਰਕਾਰ ਵਲੋਂ ਬਾਲ ਦਿਵਸ ਐਲਾਨਿਆ ਜਾਣਾ PPNJ2812201912ਚਾਹੀਦਾ ਹੈ, ਤਾਂ ਕਿ ਦੇਸ਼ ਦੇ ਹੋਰਨਾਂ ਸੂਬਿਆਂ ਦੇ ਲੋਕ ਅਤੇ ਬੱਚੇ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਅਤੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਬਾਰੇ ਜਾਣ ਸਕਣ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਭਾਜਪਾ ਆਗੂ ਮਨਪ੍ਰੀਤ ਸਿੰਘ ਨਮੋਲ ਨੇ ਕਿਹਾ ਕਿ ਨਾਨਕ ਨਾਮ ਲੇਵਾ ਸੰਗਤ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ 10 ਗੁਰੂਆਂ ਅਤੇ ਖਾਲਸਾ ਪੰਥ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਬਾਰੇ ਵੀ ਦੱਸਣ ਤਾਂ ਕਿ ਉਨ੍ਹਾਂ ਦੇ ਬੱਚੇ ਆਪਣੇ ਬਚਪਨ ਵਿੱਚ ਹੀ ਮਹਾਨ ਯੋਧਿਆਂ ਬਾਰੇ ਭਰਪੂਰ ਜਾਣਕਾਰੀ ਹਾਸਲ ਕਰਕੇ ਬਹਾਦਰ, ਨਿਡਰ ਅਤੇ ਕਮਜੋਰ ਲੋਕਾਂ ਦੇ ਰੱਖਿਅਕ ਬਣ ਸਕਣ।
ਨਮੋਲ ਨੇ ਕਿਹਾ ਕਿ ਸਾਨੂੰ ਸ਼ਹੀਦੀ ਦਿਨਾਂ ਵਿੱਚ ਸਾਦੇ ਲੰਗਰ ਲਗਾਉਣੇ ਚਾਹੀਦੇ ਹਨ ਅਤੇ ਦਿਖਾਵੇ ਤੋਂ ਦੂਰ ਰਹਿਣਾ ਚਾਹੀਦਾ ਹੈ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply