Wednesday, June 24, 2026

ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸੰਗਤਾਂ ਨੇ ਕੀਤਾ 15 ਮਿੰਟ ਗੁਰ-ਮੰਤਰ ਦਾ ਜਾਪ
ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ PPNJ2912201903ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਦੇ ਨਾਲ ਹੀ ਸਵੇਰੇ 10:45 ਤੋਂ 11:00 ਵਜੇ ਤੀਕ (15 ਮਿੰਟ) ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਮੁੱਚੇ ਸਟਾਫ ਤੇ ਸੰਗਤਾਂ ਨੇ ਗੁਰ ਮੰਤਰ ਦਾ ਜਾਪ ਕਰਕੇ ਲਾਸਾਨੀ ਸ਼ਹਾਦਤਾਂ ਨੂੰ ਸ਼ਰਧਾ-ਸਤਿਕਾਰ ਭੇਟ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਸੰਸਾਰ ਦੀ ਮਹਾਨ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਦਾ ਜ਼ਿਕਰ ਕਰਦਿਆਂ ਸਮੁੱਚੀ ਕੌਮ ਨੂੰ ਬੇਨਤੀ ਕੀਤੀ ਕਿ ਆਪਣਾ ਸਮਾਂ ਸਾਰਥਿਕ ਕਰਨ ਲਈ ਇਨ੍ਹਾਂ ਲਾਸਾਨੀ ਸ਼ਹਾਦਤਾਂ ਤੋਂ ਪ੍ਰੇਰਨਾ ਲੈਣ ਲਈ ਬਹੁਤ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇੰਨੀ ਛੋਟੀ ਉਮਰ ਵਿਚ ਸਾਹਿਬਜ਼ਾਦਿਆਂ ਅਤੇ ਲੱਗਭਗ 83 ਸਾਲ ਦੀ ਵਡੇਰੀ ਉਮਰ ’ਚ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਦਕਾ ਅੱਜ ਕੌਮ ਦੀ ਨੀਂਹ ਮਜ਼ਬੂਤ ਹੈ। ਉਨ੍ਹਾਂ ਸਮੁੱਚੇ ਮੁਲਾਜ਼ਮਾਂ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਲੱਖਾਂ ਸਿੱਖ ਸੰਗਤਾਂ ਆਪਣੇ ਛੋਟੇ-ਛੋਟੇ ਬੱਚਿਆਂ ਅਤੇ ਪਰਿਵਾਰ ਨਾਲ ਜਿਥੇ ਇਹ ਸ਼ਹਾਦਤਾਂ ਹੋਈਆਂ ਉਸ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਦਰਸ਼ਨ ਕਰਕੇ ਇਨ੍ਹਾਂ ਸ਼ਹਾਦਤਾਂ ਨੂੰ ਨਤਮਸਤਕ ਹੋ ਰਹੀਆਂ ਹਨ।ਪਰ ਇਨ੍ਹਾਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਹੀਦ ਕਰਨ ਵਾਲੇ ਵਜ਼ੀਰ ਖਾਂ ਵਰਗਿਆਂ ਦੀ ਮੜੀ ਬਾਰੇ ਕੋਈ ਨਹੀਂ ਜਾਣਦਾ। ਉਨ੍ਹਾਂ ਕਿਹਾ ਕਿ ਸਾਨੂੰ ’ਤੇ ਗੁਰੂ ਘਰ ਚੋਂ ਤਨਖਾਹ ਮਿਲਦੀ ਹੈ।ਇਸ ਲਈ ਪੂਰੀ ਇਮਾਨਦਾਰੀ, ਤਨਦੇਹੀ ਤੇ ਸਮਰਪਿਤ ਭਾਵਨਾ ਨਾਲ ਸੇਵਾ ਸਮਝ ਕੇ ਕੰਮ ਕਰਨਾ ਚਾਹੀਦਾ ਹੈ।
ਇਸ ਮੋਕੇ ਸਕੱਤਰ ਮਨਜੀਤ ਸਿੰਘ, ਐਡੀ. ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸਤਿੰਦਰ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ, ਨਿਸ਼ਾਨ ਸਿੰਘ, ਸੁਲੱਖਣ ਸਿੰਘ ਭੰਗਾਲੀ, ਬਲਵਿੰਦਰ ਸਿੰਘ ਕਾਹਲਵਾ, ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਐਡੀ. ਮੈਨੇਜਰ ਬਘੇਲ ਸਿੰਘ, ਸੁਖਰਾਜ ਸਿੰਘ, ਸਤਨਾਮ ਮਾਂਗਾਸਰਾਏ, ਸਤਨਾਮ ਸਿੰਘ, ਮਲਕੀਤ ਸਿੰਘ ਬਹਿੜਵਾਲ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply