ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਣ ਦਾ ਦਿੱਤਾ ਸੁਨੇਹਾ
ਧੂਰੀ, 29 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਬੋਰਵੈਲ ਵਿੱਚ ਡਿੱਗ ਕੇ ਜਾਨ ਗੁਆਉਣ ਵਾਲੇ ਫਤਿਹਵੀਰ ਨਾਮੀ ਇੱਕ ਬੱਚੇ ਦੀ ਯਾਦ ਵਿੱਚ ਪਿੰਡ ਬੇਨੜਾ ਵਿਖੇ ਐਨ.ਆਰ.ਆਈ ਨੌਜਵਾਨਾਂ ਵੱਲੋਂ 5 ਰੋਜ਼ਾ ਕ੍ਰਿਕੇਟ ਟੂਰਨਾਮੈਂਟ ਅਤੇ ਤਾਸ਼ ਸੀਪ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਅੱਜ ਖੇਡਾਂ ਦੇ ਚੌਥੇ ਦਿਨ ਤਹਿਸੀਲਦਾਰ ਧੂਰੀ ਹਰਜੀਤ ਸਿੰਘ, ਪ੍ਰਿੰਸੀਪਲ ਡਾ. ਅਸ਼ੋਕ ਕੁਮਾਰ, ਪੋ. ਬਾਬਾ ਵੈਲੀ ਅਤੇ ਡਾ. ਰਾਕੇਸ਼ ਕੁਮਾਰ ਵਿਸ਼ੇਸ਼ ਤੌਰ ‘ਤੇ ਪਹੰੁਚੇ। ਤਹਿਸੀਲਦਾਰ ਧੂਰੀ ਹਰਜੀਤ ਸਿੰਘ ਨੇ ਜਿਥੇ ਨੌਜਵਾਨਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਣ ਦੀ ਪ੍ਰੇਰਣਾ ਦਿੱਤੀ, ਉਥੇ ਖਿਡਾਰੀਆਂ ਦੀ ਖੂਬ ਹੌਂਸਲਾ ਅਫਜ਼ਾਈ ਵੀ ਕੀਤੀ।ਪ੍ਰਬੰਧਕਾਂ ਵੱਲੋਂ ਆਈਆਂ ਸ਼ਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਪੰਜਾਬ ਦੇ ਪ੍ਰਸਿੱਧ ਕੁਮੈਂਟਰਰ ਕਮਲ ਦੀ ਕਮੈਂਟਰੀ ਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ।
ਇਸ ਮੌਕੇ ਮਨਪ੍ਰੀਤ ਦਿਓਲ, ਅੰਮ੍ਰਿਤ ਢਿੱਲੋਂ, ਹਰਵਿੰਦਰ ਹੈਰੀ ਘੁਮਾਣ, ਗੁਰਵਿੰਦਰ ਦਿਓਲ, ਸੁਖਜੀਤ ਸਿੰਘ, ਲਖਵਿੰਦਰ ਦਿਓਲ, ਰਛਪਾਲ ਕਨੇਡਾ, ਪਰਦੀਪ ਕਨੇਡਾ, ਦਵਿੰਦਰ ਕਨੇਡਾ ਅਤੇ ਗਗਨ ਯੂ.ਐਸ.ਏ ਆਦਿ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …