ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਆਪਣੇ ਹਲਕੇ ਵਿਚ ਪੈਂਦੀ ਵਾਰਡ ਨੰਬਰ 49 ਦਾ ਦੌਰਾ ਕੀਤਾ ਅਤੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਉਨਾਂ ਦੇ ਜਲਦ ਹੱਲ ਦੇ ਨਿਰਦੇਸ਼ ਦਿੱਤੇ।ਸੋਨੀ ਨੇ ਕਿਹਾ ਕਿ ਇਸ ਇਲਾਕੇ ਖੂਹ ਬੰਬੇ ਵਾਲਾ ਵਿਚ ਇਕ ਸੁੰਦਰ ਪਾਰਕ ਦਾ ਨਿਰਮਾਣ ਵੀ ਕੀਤਾ ਜਾਵੇਗਾ। ਇਲਾਕੇ ਵਿਚ ਬੁਢਾਪਾ, ਅੰਗਹੀਣ ਪੈਨਸ਼ਨ ਕੈੰਪ ਲਗਾਇਆ ਜਾਵੇਗਾ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸੁਨੀਲ ਕੁਮਾਰ ਕੋਂਟੀ ਇਕਬਾਲ ਸਿੰਘ ਸ਼ੈਰੀ, ਪਰਮਜੀਤ ਸਿੰਘ ਚੋਪੜਾ, ਸੁਰੇਸ਼ ਗਿਲ, ਤਰਸੇਮ ਸਿੰਘ ਐਸ.ਡੀ.ਓ, ਏ.ਸੀ.ਪੀ ਸੁਖਜਿੰਦਰ ਸਿੰਘ ਭੱਲਾ, ਰਿਸ਼ੀ ਲੋਹਗੜ, ਸਨੀ ਕੁਮਾਰ, ਮੱਖਣ ਸਿੰਘ, ਬਿੱਲਾ, ਅਸ਼ੋਕ ਕੁਮਾਰ, ਵਿਕੀ ਪੰਡਿਤ, ਵਿਸ਼ਾਲ, ਧੀਰਜ, ਸੰਜੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …