ਲੌਂਗੋਵਾਲ, 29 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਸਾਬਕਾ ਮੰਤਰੀ ਜਸਬੀਰ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ।ਉਹ ਕਰੀਬ 78 ਵਰ੍ਹਿਆਂ ਦੇ ਸਨ।ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਭਾਵਾਲ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਪੂਰੀਆਂ ਧਾਰਮਿਕ ਰਹੁ ਰੀਤਾਂ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਅਮਨਦੀਪ ਸਿੰਘ ਨੇ ਦਿਖਾਈ।ਵੱਡੀ ਗਿਣਤੀ ‘ਚ ਸਿਆਸਤਦਾਨਾਂ, ਸਾਹਿਤਕਾਰਾਂ, ਸਨੇਹੀਆਂ ਅਤੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਿਛੜੀ ਰੂਹ ਨੂੰ ਅੰਤਿਮ ਵਿਦਾਇਗੀ ਦਿੱਤੀ ਅਤੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸ਼ੋਕ ਸਲਾਮੀ ਵੀ ਦਿੱਤੀ ਗਈ।
ਅੰਤਿਮ ਸਸਕਾਰ ਮੌਕੇ ਮੈਂਬਰ ਲੋਕ ਸਭਾ ਮੁਹੰਮਦ ਸਦੀਕ, ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਤਰਫੋਂ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਰਜਿੰਦਰ ਸਿੰਘ ਰਾਜਾ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਚੇਅਰਮੈਨ ਸਮਾਲ ਸਕੇਲ ਇੰਡਸਟਰੀ ਕੇ ਕੇ ਬਾਵਾ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਤਰਫੋਂ ਨਾਇਬ ਤਹਿਸੀਲਦਾਰ ਕੇ.ਕੇ ਮਿੱਤਲ, ਐਸ.ਐਸ.ਪੀ ਡਾ. ਸੰਦੀਪ ਗਰਗ ਦੀ ਤਰਫੋਂ ਡੀ.ਐਸ.ਪੀ ਸਤਪਾਲ ਸ਼ਰਮਾ ਨੇ ਰੀਥ ਰੱਖ ਕੇ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਸ਼ਰਧਾਂਜਲੀ ਦੇਣ ਵਾਲੀਆਂ ਸ਼ਖ਼ਸੀਅਤਾਂ ਵਿਚ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ, ਸੀਨੀਅਰ ਆਗੂ ਅਜੈਬ ਸਿੰਘ ਰਟੌਲਾਂ, ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸੁਭਾਸ਼ ਗਰੋਵਰ, ਨਰੇਸ਼ ਗਾਬਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਤੇ ਮਹੇਸ਼ ਕੁਮਾਰ ਮੇਸ਼ੀ ਵੀ ਸ਼ਾਮਲ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …