Monday, July 14, 2025
Breaking News

ਸਾਂਝ ਕੇਂਦਰਾਂ ਰਾਹੀਂ ਬਿਹਤਰੀਨ ਸੇਵਾਵਾਂ ਮੁਹੱਈਆ ਕਰਾਉਣ ਲਈ ਪੁਲਿਸ ਵਚਨਬੱਧ-ਐਸ.ਪੀ ਸਿੱਧੂ

ਲੌਂਗੋਵਾਲ, 29 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀਨੀਅਰ ਕਪਤਾਨ ਪੁਲਿਸ ਸੰਗਰੂਰ ਡਾ. ਸੰਦੀਪ ਗਰਗ ਆਈ.ਪੀ.ਐਸ ਦੀ ਅਗਵਾਈ ਹੇਠ PPNJ2912201921ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ)-ਕਮ-ਜ਼ਿਲਾ ਕਮਿਉਨਿਟੀ ਪੁਲਿਸ ਅਫਸਰ ਸੰਗਰੂਰ ਗੁਰਮੀਤ ਸਿੰਘ ਸਿੱਧੂ ਪੀ.ਪੀ.ਐਸ ਵਲੋਂ ਜ਼ਿਲਾ ਸਾਂਝ ਕੇਂਦਰ ਦੇ ਕਮੇਟੀ ਮੈਂਬਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ।ਜਿਸ ਵਿਚ ਸਾਲ 2012 ਤੋਂ ਜੁਲਾਈ 2019 ਤੱਕ ਦੇ ਸਾਂਝ ਕੇਂਦਰਾਂ ਦੀਆਂ ਸੇਵਾਵਾਂ ਨੂੰ ਵਾਚਿਆ ਗਿਆ।
ਐਸ.ਪੀ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਪੁਲੀਸ ਸਾਂਝ ਕੇਂਦਰਾਂ ਰਾਹੀਂ ਬਿਹਤਰੀਨ ਸੇਵਾਵਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ।ਉਨਾਂ ਕਿਹਾ ਕਿ ਸਾਂਝ ਕੇਂਦਰਾਂ ਦੁਆਰਾ ਕੁੱਲ 7,59,773 ਸੇਵਾਵਾਂ ਜਨਤਾ ਨੂੰ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।ਸਾਂਝ ਕੇਂਦਰਾਂ ਵਲੋਂ ਸਾਲ 2014 ਤੋਂ ਸਾਲ 2019 ਤੱਕ ਆਮ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਾਉਣ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਜਿਵੇਂ ਔਰਤਾਂ ਅਤੇ ਬੱਚਿਆਂ ਖ਼ਿਲਾਫ਼ ਹੋ ਰਹੇ ਸੋਸ਼ਣ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਅਤੇ ਸਮਾਜ ਵਿੱਚ ਵਧ ਰਹੇ ਨਸ਼ਿਆਂ ਦੇ ਰੁਝਾਨ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਕੁੱਲ 1754 ਸੈਮੀਨਾਰ ਲਾਏ ਜਾ ਚੁੱਕੇ ਹਨ।ਇਸ ਤੋਂ ਇਲਾਵਾ ਸਾਂਝ ਕੇਂਦਰਾਂ ਵਲੋਂ ਵੱਖ ਵੱਖ ਮਾਮਲਿਆਂ ਵਿਚ ਕੁੱਲ 524 ਸ਼ਿਕਾਇਤਾਂ ਦਾ ਨਿਪਟਾਰਾ ਕਰਵਾਇਆ ਗਿਆ ਹੈ।
ਮੀਟਿੰਗ ਵਿਚ ਸਮਾਜਿਕ ਬੁਰਾਈਆਂ ਦਾ ਟਾਕਰਾ ਕਰਨ, ਟ੍ਰੈਫਿਕ ਦੀ ਸਮੱਸਿਆ ਹੱਲ ਕਰਨ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਅਗਲੇਰੇ ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਮੀਟਿੰਗ ਵਿੱਚ ਓਂਕਾਰ ਮਾਨ, ਬਲਵਿੰਦਰ ਜਿੰਦਲ, ਦੀਪਕ ਜਿੰਦਲ, ਡਾ. ਰਜੀਵ ਪੁਰੀ, ਸੁਰਿੰਦਰ ਕੁਮਾਰ, ਭੁਪਿੰਦਰ ਸਿੰਘ ਲਾਂਗੜੀਆਂ, ਪੋ੍ਰਫੈਸਰ ਕੁਲਦੀਪ ਕੁਮਾਰ, ਮੈਡਮ ਰੀਨਾ ਸੋਫਤ ਤੇ ਇੰਚਾਰਜ ਜ਼ਿਲਾ ਸਾਂਝ ਕੇਂਦਰ ਹਾਜ਼ਰ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply