ਪਟਿਆਲਾ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਤਰ ਪ੍ਰਦੇਸ਼ ਦੇ ਪੀਲੀਭੀਤ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਕੱਢੇ ਗਏ ਨਗਰ ਕੀਰਤਨ ਦੌਰਾਨ ਗੁਰੂ ਸਾਹਿਬ ਦੀ ਪਾਲਕੀ ਨੂੰ ਰੋਕਣ ਅਤੇ 55 ਦੇ ਕਰੀਬ ਸਿੱਖਾਂ ਖਿਲਾਫ਼ ਮਾਮਲਾ ਦਰਜ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਪੁਲਿਸ ਪ੍ਰਸ਼ਾਸਨ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ।
ਪ੍ਰੋ. ਬਡੂੰਗਰ ਨੇ ਪੁਲਿਸ ਕਰਮਚਾਰੀਆਂ ਦੀ ਇਸ ਕਾਰਵਾਈ ਨੂੰ ਸਿੱਖ ਧਰਮ ’ਤੇ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਅਦਿਤਿਆਨਾਥ ਯੋਗੀ ਨੂੰ ਅਜਿਹਾ ਕਰਨ ਵਾਲੇ ਪੁਲਿਸ ਕਰਮਚਾਰੀਆਂ ਖਿਲਾਫ਼ ਸਖਤ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰਨਾ ਚਾਹੀਦਾ ਹੈ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …