ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਆਰਿਆ ਯੁਵਤੀ ਸਭਾ ਵੱਲੋਂ ਨਵੇਂ ਸਾਲ ਦੇ ਸ਼ੁਭਆਰੰਭ `ਤੇ `ਵੈਦਿਕ ਹਵਨ ਯੱਗ` ਦਾ ਆਯੋਜਨ ਕੀਤਾ ਗਿਆ।ਮੁੱਖ ਜਜਮਾਨ ਵਜੋਂ ਸੁਦਰਸ਼ਨ ਕਪੂਰ ਮੁਖੀ ਸਥਾਨਕ ਪ੍ਰਬੰਧਕ ਕਮੇਟੀ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਇਸ ਸਮੇਂ ਹਾਜ਼ਰ ਸਨ।
ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਹਵਨ ਦੀ ਸਫਲਤਾ ਪੂਰਵਕ ਸੰਪਨਤਾ ਲਈ ਪਰਮਾਤਮਾ ਦਾ ਧੰਨਵਾਦ ਕੀਤਾ ਅਤੇ ਸਾਰਿਆਂ ਨੂੰ ਨਵੇਂ ਵਰ੍ਹੇ ਦੀ ਹਾਰਦਿਕ ਵਧਾਈ ਦਿੱਤੀ ਅਤੇ `ਸਰਵੇ ਭਵੰਤੂ ਸੁਖੀਨਾ` ਵੈਦਿਕ ਘੋਸ਼ਣਾ ਦਾ ਸਮਰਥਨ ਕਰਦੇ ਹੋਏ ਸਭ ਦੇ ਸੁੱਖਮਈ ਜੀਵਨ ਦੀ ਕਾਮਨਾ ਕੀਤੀ।ਉਹਨਾਂ ਆਸ ਜਤਾਈ ਕਿ ਸਾਲ 2020 `ਚ ਸਾਡਾ ਕਾਲਜ ਬੁਲੰਦੀਆਂ `ਤੇ ਪਹੁੰਚੇ।ਸੁਦਰਸ਼ਨ ਕਪੂਰ ਨੇ ਸਾਰਿਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ।ਕਾਲਜ ਦੇ ਸੰਗੀਤ ਵਿਭਾਗ ਵਲੋਂ `ਸੁਖੀ ਬਸੇ ਸੰਸਾਰ` ਭਜਨ ਪੇਸ਼ ਕੀਤਾ ਗਿਆ। ਇਸ ਮੌਕੇ ਕਾਲਜ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੇ ਹਵਨ ਵਿਚ ਉਤਸ਼ਾਹ ਪੂਰਵਕ ਹਿੱਸਾ ਲਿਆ ਅਤੇ ਸ਼ਾਤੀ ਪਾਠ ਨਾਲ ਯੱਗ ਸੰਪਨ ਹੋਇਆ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …