Saturday, October 3, 2026

ਲੌਂਗੋਵਾਲ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ Longowal4ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਨੇ ਮਨੁੱਖਤਾ ਖਾਤਰ ਆਪਣਾ ਸਰਬੰਸ ਕੁਰਬਾਨ ਕਰਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਵਿਲੱਖਣ ਪੈੜਾਂ ਪਾਈਆਂ, ਜਿਸ ਦੀ ਹੋਰ ਕੋਈ ਮਿਸਾਲ ਨਹੀਂ ਮਿਲਦੀ। ਉਨ੍ਹਾਂ ਆਖਿਆ ਕਿ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਢਾਲਣਾ ਚਾਹੀਦਾ ਹੈ ਅਤੇ ਮਨੁੱਖਤਾ ਦੀ ਭਲਾਈ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ।ਲੌਂਗੋਵਾਲ ਨੇ ਕਿਹਾ ਕਿ ਗੁਰੂ ਸਾਹਿਬ ਇੱਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਮਨੁੱਖਤਾ ਅੰਦਰ ਜਬਰ-ਜ਼ੁਲਮ ਵਿਰੁੱਧ ਡਟਣ ਦਾ ਜਜ਼ਬਾ ਤੇ ਸਾਹਸ ਪੈਦਾ ਕੀਤਾ।ਉਨ੍ਹਾਂ ਵਰਤਮਾਨ ਸਮੇਂ ਅੰਦਰ ਫੈਲੀਆਂ ਬੁਰਾਈਆਂ ਦੇ ਖ਼ਾਤਮੇ ਲਈ ਸੰਗਤ ਨੂੰ ਸੱਦਾ ਦਿੰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply