ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵੱਲੋਂ ਤਿਆਰ
ਕਰਵਾਏ ਗਏ ਨਵੇਂ ਵਰੇ੍ਹ 2020 ਦਾ ਕੈਲੰਡਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਵੱਲੋਂ ਜਾਰੀ ਕੀਤਾ ਗਿਆ।ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਆਪਣੇ ਸਾਥਿਆਂ ਸਮੇਤ ਕੈਲੰਡਰ ਵੀ.ਸੀ ਦਫਤਰ ਲੈ ਕੇ ਪੁੱਜੇ।ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਐਸੋਸੀਏਸ਼ਨ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਨੂੰ ‘ਜੀ ਆਇਆਂ’ ਨੂੰ ਕਿਹਾ ਤੇ ਵਧਾਈ ਦੇਣ ਉਪਰੰਤ ਕੈਲੰਡਰ ਜਾਰੀ ਕਰਦਿਆਂ ਐਸੋਸੀਏਸ਼ਨ ਦੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ।
ਪ੍ਰਧਾਨ ਹਰਦੀਪ ਸਿੰਘ ਨਾਗਰਾ ਨੇ ਮੁਲਾਜ਼ਮਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਤੇ ਭੱਖਦੇ ਮੱਸਲਿਆਂ ਦਾ ਇੱਕ ਮੰਗ ਪੱਤਰ ਵੀ ਵੀ.ਸੀ ਨੂੰ ਸੌਂਪਿਆ।ਨਾਗਰਾ ਨੇ ਸਮੂਹ ਮੁਲਾਜ਼ਮਾਂ, ਅਧਿਕਾਰੀ ਤੇ ਵਿਦਿਆਰਥੀ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media