ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 353ਵਾਂ ਸਾਲਾ ਪ੍ਰਕਾਸ਼ ਪੁਰਬ ਅੱਜ ਖਾਲਸਾ ਕਾਲਜ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ `ਤਹੀ ਪ੍ਰਕਾਸ਼ ਹਮਾਰਾ ਭਯੋ, ਪਟਨਾ ਸਹਰ ਵਿਖੈ ਭਾਵ ਲਯੋ, `ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ` ਸ਼ਬਦ ਗਾਇਨ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਦੌਰਾਨ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ ਨੇ ਸਮੂੰਹ ਸੰਗਤ ਨੂੰ ਵਧਾਈ ਦਿੰਦਿਆ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜ਼ੁਲਮ ਦੇ ਖਾਤਮੇ ਅਤੇ ਕੌਮ ਦੀ ਰੱਖਿਆ ਲਈ ਆਪਣਾ ਸਰਬੰਸ ਵਾਰ ਦਿੱਤਾ ਸੀ।ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਸਾਬਕਾ ਮੁੱਖੀ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ।ਉਪਰੰਤ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ।ਮੰਨਨ ਨੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਪ੍ਰਿੰਸੀਪਲ ਜਗਦੀਸ਼ ਸਿੰਘ, ਮੈਂਬਰ ਗੁਰਮਹਿੰਦਰ ਸਿੰਘ, ਸੁਖਦੇਵ ਸਿੰਘ ਅਬਦਾਲ, ਗੁਰਪ੍ਰੀਤ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਡਾ. ਹਰਭਜਨ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਪਿ੍ਰੰਸੀਪਲ ਡਾ. ਐਸ.ਕੇ ਨਾਗਪਾਲ, ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰ: ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੰਬੋਜ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …