ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵਾਧਾ ਕਰ ਦੇਣ ਨਾਲ ਹੁਣ ਸਿੱਖ ਸ਼ਰਧਾਲੂ 20 ਜਨਵਰੀ 2020 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ।ਇਸ ਤੋਂ ਪਹਿਲਾਂ 30 ਦਸੰਬਰ 2019 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਮਿਥੀ ਗਈ ਸੀ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸਿੱਖ ਸ਼ਰਧਾਲੂ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਤੋਂ ਤਸਦੀਕ ਕਰਵਾ ਕੇ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।ਪਾਸਪੋਰਟ ਦੇ ਨਾਲ ਸ਼ਰਧਾਲੂ ਆਪਣੇ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀਆਂ ਫੋਟੋ ਕਾਪੀਆਂ ਵੀ ਭੇਜਣ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …